ਚੰਡੀਗੜ੍ਹ, 18 ਨਵੰਬਰ:- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇੱਕ ਆਈ.ਏ.ਐੱਸ. ਅਤੇ ਇੱਕ ਐੱਚ.ਸੀ.ਐੱਸ. ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਅਨੁਸਾਰ, ਆਈ.ਏ.ਐੱਸ. ਅਧਿਕਾਰੀ ਸ੍ਰੀ ਅੰਕਿਤ ਕੁਮਾਰ ਚੌਕਸੇ, ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਫ਼ਸਰ, ਪਾਣੀਪਤ ਨੂੰ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਫ਼ਸਰ, ਝੱਜਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ, ਐੱਚ.ਸੀ.ਐੱਸ. ਅਧਿਕਾਰੀ ਸ੍ਰੀ ਜਗ ਨਿਵਾਸ, ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਫ਼ਸਰ, ਝੱਜਰ ਨੂੰ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਫ਼ਸਰ, ਪਾਣੀਪਤ ਨਿਯੁਕਤ ਕੀਤਾ ਗਿਆ ਹੈ।