ਚੰਡੀਗੜ੍ਹ, 1 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਨੌਜੁਆਨਾਂ ਦੇ ਰੁਜ਼ਗਾਰ ਸ੍ਰਿਜਨ ਵਿੱਚ ਵਿਲੱਖਣ ਪ੍ਰਗਤੀ ਹਾਸਲ ਕਰਦੇ ਹੋਏ ਬੀਤੇ 11 ਸਾਲਾਂ ਦੇ ਕਾਰਜਕਾਲ ਵਿੱਚ 3 ਲੱਖ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਦੇ ਆਧਾਰ 'ਤੇ ਸਰਕਾਰੀ ਸੇਵਾਵਾਂ ਵਿੱਚ ਨਿਯੁਕਤੀ ਦਾ ਮੌਕਾ ਪ੍ਰਦਾਨ ਕੀਤਾ ਹੈ। ਇੰਨ੍ਹਾਂ ਵਿੱਚੋਂ 1,80,000 ਨੌਜੁਆਨਾਂ ਨੂੰ ਨਿਯਮਤ ਸਰਕਾਰੀ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 1,20,000 ਨੌਜੁਆਨਾਂ ਨੂੰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਰੁਜ਼ਗਾਰ ਉਪਲਬਧ ਕਰਾਇਆ ਗਿਆ ਹੈ। ਮੁੱਖ ਮੰਤਰੀ ਨੈ ਕਿਹਾ ਕਿ ਕੌਸ਼ਲ ਰੁਜ਼ਗਾਰ ਨਿਗਮ ਨਾਲ ਜੁੜੇ ਕਰਮਚਾਰੀਆਂ ਨੂੰ ਨਾ ਸਿਰਫ ਰੁਜ਼ਗਾਰ ਉਪਲਬਧ ਹੋਇਆ ਹੈ, ਸਗੋ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਵੀ ਯਕੀਨੀ ਕੀਤੀ ਗਈ ਹੈ। ਪਾਰਦਰਸ਼ਿਤਾ ਦੇ ਆਧਾਰ 'ਤੇ ਇਹ ਪ੍ਰਕ੍ਰਿਆ ਲਗਾਤਾਰ ਜਾਰੀ ਹੈ।
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਦਿਵਸ ਮੌਕੇ 'ਤੇ ਆਯੋਜਿਤ ਇੱਕ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਉਨ੍ਹਾਂ ਨੇ ਦੀਨਦਿਆਲ ਲਾਡੋ ਲਕਛਮੀ ਯੋਜਨਾ ਦੀ ਪਹਿਲੀ ਕਿਸਤ ਤਹਿਤ 5,22,162 ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 109 ਕਰੋੜ 65 ਲੱਖ 40 ਹਜਾਰ 200 ਰੁਪਏ ਦੀ ਰਕਮ ਵੀ ਟ੍ਰਾਂਸਫਰ ਕੀਤੀ। ਨਾਂਲ ਹੀ ਮੁੱਖ ਮੰਤਰੀ ਨੇ ਪੂਰੇ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਪ੍ਰਣਾਲੀ ਦੀ ਵੀ ਸ਼ੁਰੂਆਤ ਕੀੀਤ। ਉਨ੍ਹਾਂ ਨੇ ਕਿਹਾ ਕਿ ਇਸ ਨਵੀਂ ਵਿਵਸਥਾ ਨਾਲ ਰਜਿਸਟਰੀ ਕਰਵਾਉਣ ਦੀ ਪੁਰਾਣੀ ਮੁਸ਼ਕਲ ਪ੍ਰਕ੍ਰਿਆਵਾਂ ਨਾਲ ਨਾਗਰਿਕਾਂ ਨੂੰ ਰਾਹਤ ਮਿਲੇਗੀ, ਗੈਰ-ਜਰੂਰੀ ਦੇਰੀ ਖਤਮ ਹੋਵੇਗੀ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾਵਾਂ 'ਤੇ ਪੂਰੀ ਤਰ੍ਹਾ ਨਾਲ ਰੋਕ ਲਗਾਈ ਜਾ ਸਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕੁਸ਼ਲ ਮਾਰਗਦਰਸ਼ਨ ਹੇਠ ਡਬਲ ਇੰਜਨ ਸਰਕਾਰ ਹਰਿਆਣਾ ਨੂੰ ਇਨੋਵੇਸ਼ਨ, ਇੰਫ੍ਰਾਸਟਕਚਰ ਅਤੇ ਸਮਾਵੇਸ਼ੀ ਵਿਕਾਸ ਦੇ ਮਾਰਗ 'ਤੇ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਡਬਲ ਇੰਜਨ ਸਰਕਾਰ ਦੇ ਚਲਦੇ ਸੂਬੇ ਵਿੱਚ ਵਿਕਾਸ ਦੀ ਗਤੀ ਦੁਗਣੀ ਹੋਈ ਹੈ। ਇਸੀ ਦਾ ਨਤੀਜਾ ਹੈ ਕਿ ਮੌਜੂਦਾ ਸੂਬਾ ਸਰਕਾਰ ਨੇ ਆਪਣੇ ਸੰਕਲਪ ਪੱਤਰ ਦੇ 217 ਵਿੱਚੋਂ 48 ਵਾਅਦਿਆਂ ਨੂੰ ਸਿਰਫ ਇੱਕ ਸਾਲ ਵਿੱਚ ਪੂਰਾ ਕਰ ਦਿਖਾਇਆ ਹੈ ਜਦੋਂ ਕਿ 158 ਵਾਅਦਿਆਂ 'ਤੇ ਕੰਮ ਪ੍ਰਗਤੀ 'ਤੇ ਹੈ।
ਮੁੱਖ ਮੰਤਰੀ ਨੇ ਦਸਿਆ ਕਿ ਇਸ ਸਾਲ ਹਰਿਆਣਾ ਦਿਵਸ ਮੌਕੇ 'ਤੇ ਤਿੰਨ ਦਿਨਾਂ ਦੇ ਸਭਿਆਚਾਰਕ ਉਤਸਵ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੱਲੋਂ ਅੱਜ ਪੰਚਕੂਲਾ ਵਿੱਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਗਾਮੀ ਹਰਿਆਣਾ ਦਿਵਸ ਤੋਂ ਹਫਤਾਵਾਰ ਪੁਸਤਕ ਮੇਲੇ ਦਾ ਆਯੋਜਨ ਵੀ ਕੀਤਾ ਜਾਵੇਗਾ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਜਨਸੇਵਾ ਦੇ 11 ਸਾਲ ਪੂਰੇ ਕੀਤੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦੇ ਮੰਤਰ ਨੂੰ ਸਾਕਾਰ ਕਰਨ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਦੀ ਪ੍ਰਤਿਭਾ ਦਾ ਸਨਮਾਨ ਕਰਦੇ ਹੋਏ ਗਰੁੱਪ-ਸੀ ਅਤੇ ਗਰੁੱਪ-ਡੀ ਦੀ ਭਰਤੀਆਂ ਵਿੱਚ ਇੰਟਰਵਿਊ ਦੀ ਪ੍ਰਕ੍ਰਿਆ ਖਤਮ ਕੀਤੀ ਗਈ ਹੈ। ਹਰਿਆਣਾ ਦਾ ਇਹ ਭਰਤੀ ਪਾਰਦਰਸ਼ਿਤਾ ਮਾਡਲ ਅੱਜ ਪੂਰੇ ਦੇਸ਼ ਵਿੱਚ ਮਿਸਾਲ ਬਣ ਚੁੱਕਾ ਹੈ, ਜਿਸ ਦੀ ਸ਼ਲਾਘਾ ਖੁਦ ਪ੍ਰਧਾਨ ਮੰਤਰੀ ਜੀ ਵੀ ਕਈ ਵਾਰ ਕਰ ਚੁੱਕੇ ਹਨ।
**ਈਜ਼ ਆਫ ਡੂਇੰਗ ਬਿਜਨੈਸ ਦੇ ਮਜਬੂਤ ਇਕੋਸਿਸਟਮ ਨਾਲ ਉਦਯੋਗਿਕ ਵਿਕਾਸ ਨੁੰ ਮਿਲੀ ਗਤੀ
ਚੰਡੀਗੜ (ਹਰਮਿੰਦਰ ਸਿੰਘ ਨਾਗਪਾਲ)ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜੁਆਨਾਂ ਨੂੰ ਨਵੀਂ ਕੌਮੀ ਸਿਖਿਆ ਨੀਤੀ ਅਨੁਰੂਪ ਸਿਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਕਿਲ ਵਿਕਾਸ 'ਤੇ ਵੀ ਜੋਰ ਦੇ ਰਹੀ ਹੈ। ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਈਜ਼ ਆਫ ਡੂਇੰਗ ਬਿਜਨੈਸ ਦਾ ਮਜਬੂਤ ਇਕੋਸਿਸਟਮ ਤਿਆਰ ਕੀਤਾ ਗਿਆ ਹੈ। ਪਿਛਲੇ 11 ਸਾਲਾਂ ਵਿੱਚ ਸੂਬੇ ਵਿੱਚ 12,20,872 ਸੂਖਮ, ਲਘੂ ਅਤੇ ਮੱਧਮ ਉਦਮਾਂ ਦਾ ਰਜਿਸਟ੍ਰੇਸ਼ਣ ਹੋਇਆ ਹੈ, ਜਿਸ ਦੇ ਨਤੀਜੇ ਵਜੋ 28,377 ਕਰੋੜ 59 ਲੱਖ ਰੁਪਏ ਦਾ ਨਿਵੇਸ਼ ਸੰਭਵ ਹੋਇਆ ਹੈ। ਉਨ੍ਹਾਂ ਨੇ ਦਸਿਆ ਕਿ ਮੌਜੂਦਾ ਵਿੱਚ ਰਾਜ ਵਿੱਚ 9500 ਤੋਂ ਵੱਧ ਸਟਾਰਟਅੱਪ ਕੰਮ ਕਰ ਰਹੇ ਹਨ ਅਤੇ 19 ਯੂਨੀਕਾਰਨ ਕੰਪਨੀਆਂ ਵੀ ਹਰਿਆਣਾ ਵਿੱਚ ਹਨ। ਇਸ ਤੋਂ ਸਪਸ਼ਟ ਹੈ ਕਿ ਹਰਿਆਣਾ ਖੁਸ਼ਹਾਲੀ ਦੀ ਨਵੀਂ ਪਰਿਭਾਸ਼ਾ ਲਿੱਖ ਰਿਹਾ ਹੈ ਅਤੇ ਇੰਫ੍ਰਾਸਟਕਚਰ ਵਿਕਾਸ ਵਿੱਚ ਵਰਨਣਯੋਗ ਪ੍ਰਗਤੀ ਹੋਈ ਹੈ।
**ਕਿਸਾਨ ਭਲਾਈ ਸਰਕਾਰ ਦੀ ਪ੍ਰਾਥਮਿਕਤਾ, ਹਰਿਆਣਾ ਵਿੱਚ ਸਾਰੀ 24 ਫਸਲਾਂ ਦੀ ਖਰੀਦ ਐਮਐਸਪੀ 'ਤੇ, 48 ਘੰਟੇ ਵਿੱਚ ਭੁਗਤਾਨ ਯਕੀਨੀ
ਚੰਡੀਗੜ( ਹਰਮਿੰਦਰ ਸਿੰਘ ਨਾਗਪਾਲ) ਕਿਸਾਨਾਂ ਦੇ ਹਿੱਤ ਵਿੱਚ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਭਲਾਈਕਾਰੀ ਯੋਜਨਾਵਾਂ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਭਲਾਈ ਸਰਕਾਰ ਦੀ ਨੀਤੀਆਂ ਦਾ ਕੇਂਦਰ ਹੈ। ਸੂਬੇ ਵਿੱਚ ਸਾਰੀ 24 ਫਸਲਾਂ ਦੀ ਖਰੀਦ ਐਮਐਸਪੀ 'ਤੇ ਕੀਤੀ ਜਾ ਰਹੀ ਹੈ ਅਤੇ ਫਸਲ ਵੇਚਣ ਦੇ 48 ਘੰਟੇ ਦੇ ਅੰਦਰ ਭੁਗਤਾਨ ਯਕੀਨੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਫਸਲ ਖਰਾਬੇ 'ਤੇ ਕਿਸਾਨਾਂ ਨੂੰ ਹੁਣ ਤੱਕ 15,627 ਕਰੋੜ ਦਾ ਮੁਆਵਜਾ ਦਿੱਤਾ ਜਾ ਚੁੱਕਾ ਹੈ।
**ਵਾਂਝੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਸਰਕਾਰ ਦੀ ਪ੍ਰਤੀਬੱਧਤਾ
ਚੰਡੀਗੜ (ਹਰਮਿੰਦਰ ਸਿੰਘ ਨਾਗਪਾਲ)ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਹੁਣ ਤੱਕ ਵਾਂਝੇ ਅਨੁਸੂਚਿਤ ਜਾਤੀਆਂ ਨੁੰ ਉਨ੍ਹਾਂ ਦਾ ਅਧਿਕਾਰ ਦਿਵਾਉਣ ਦਾ ਕੰਮ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ, ਪੰਚਾਇਤਾਂ ਅਤੇ ਸਥਾਨਕ ਨਿਗਮਾਂ ਦੇ ਚੋਣਾਂ ਵਿੱਚ ਭਾਗੀਦਾਰੀ ਯਕੀਨੀ ਹੋਈ ਹੈ। ਉਨ੍ਹਾਂ ਨੇ ਦਸਿਆ ਕਿ ਪਿਛੜਾ ਵਰਗ ਅਤੇ ਗਰੀਬ ਵਰਗ ਦੀ ਭਲਾਈ ਲਈ ਵੀ ਅਨੇਕ ਯੋਜਨਾਵਾਂ ਲਾਗੂ ਕੀਤੀਆ ਗਈਆਂ ਹਨ।
**ਮਹਿਲਾਵਾਂ ਨੂੰ ਸਸ਼ਕਤ ਬਨਾਉਣ ਦੀ ਦਿਸ਼ਾ ਵਿੱਚ ਕੀਤੀ ਜਾ ਰਹੀ ਕਈ ਪਹਿਲ
ਚੰਡੀਗੜ (ਹਰਮਿੰਦਰ ਸਿੰਘ ਨਾਗਪਾਲ)ਮਹਿਲਾਵਾਂ ਦੇ ਸਸ਼ਕਤੀਕਰਣ ਦੇ ਸਬੰਧ ਵਿੱਚ ਅਨੇਕ ਯੋਜਨਾਵਾਂ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰ ਘਰ ਹਰ ਗ੍ਰਹਿਣੀ ਯੋ੧ਨਾ ਤਹਿਤ ਗਰੀਬ ਪਰਿਵਾਰਾਂ ਦੀ 14 ਲੱਖ 50 ਹਜਾਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ 500 ਰੁਪਏ ਵਿੱਚ ਗੈਸ ਸਿਲੇਂਡਰ ਉਪਲਬਧ ਕਰਵਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ, ਨਮੋ ਡਰੋਨ ਦੀਦੀ ਯੋਜਨਾ ਤਹਿਤ 100 ਮਹਿਲਾਵਾਂ ਨੂੰ ਡਰੋਨ ਸੰਚਾਲਨ ਦੀ ਸਿਖਲਾਈ ਦੇ ਕੇ ਮੁਫਤ ਡਰੋਨ ਉਪਲਬਧ ਕਰਾਏ ਜਾ ਚੁੱਕੇ ਹਨ। ਇਸ ਸਾਲ 100 ਹੋਰ ਮਹਿਲਾਵਾਂ ਨੂੰ ਮੁਫਤ ਡਰੋਨ ਸਿਖਲਾਈ ਦਿੱਤੀ ਜਾ ਰਹੀ ਹੈ। ਹੁਣ ਤੱਕ ਸੂਬੇ ਵਿੱਚ 2,13,000 ਮਹਿਲਾਵਾਂ ਨੂੰ ਲੱਖਪਤੀ ਦੀਦੀ ਬਣਾਇਆ ਜਾ ਚੁੱਕਾ ਹੈ।
ਇਸ ਮੌਕੇ 'ਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਮਾਲ ਵਿਭਾਗ ਦੀ ਵਿੱਤ ਕਮਿਸ਼ਨਰ ਅਤੇ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ. ਅਨੁਪਮਾ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
