ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਆਪਣੀ ਟੀਮ ਨਾਲ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਹਨਾ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਮਾਤਾ ਵਿਦਿਆਵਤੀ ਸਮਾਰਕ ਤੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾ ਦੇ ਨਾਲ ਸੀਨੀਅਰ ਵਾਈਸ ਪ੍ਰਧਾਨ ਕਿਰਨ ਬਾਲਾ, ਮੁੱਖ ਬੁਲਾਰਾ ਜਗਦੀਸ਼ ਰਾਏ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਕੁਮਾਰ, ਮੀਡੀਆ ਸਲਾਹਕਾਰ ਮਨਜੀਤ ਰਾਮ ਹੀਰ, ਜਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ, ਮੀਤ ਪ੍ਰਧਾਨ ਮਨਜਿੰਦਰ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਨਹੀਂ ਚਾਹੀਦਾ, ਸਗੋਂ ਉਹਨਾ ਦੇ ਪੂਰਨਿਆਂ ਤੇ ਚਲਣਾ ਚਾਹੀਦਾ ਹੈ। ਸੁਸਾਇਟੀ ਦੇ ਮੁੱਖ ਬੁਲਾਰਾ ਜਗਦੀਸ਼ ਰਾਏ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਛੋਟੀ ਉਮਰ ਚ ਗੁਲਾਮੀ ਦੀਆਂ ਜੰਜੀਰਾਂ ਨੂੰ ਆਪਣੇ ਖੂਨ ਨਾਲ ਤੋੜਿਆ ਹੈ ਉਹਨਾ ਦੀ ਕੁਰਬਾਨੀ ਬਹੁਮੁੱਲੀ ਹੈ। ਸੀਨੀਅਰ ਵਾਈਸ ਪ੍ਰਧਾਨ ਕਿਰਨ ਬਾਲਾ ਮੋਰਾਂਵਾਲੀ ਨੇ ਕਿਹਾ ਕਿ ਅੱਜ ਸਾਡੀ ਨੌਜਵਾਨੀ ਭਟਕ ਚੁੱਕੀ ਹੈ, ਅਤੇ ਸ਼ਹੀਦਾਂ ਦੀਆਂ ਦਿੱਤੀਆਂ ਹੋਈਆਂ ਸੇਧਾਂ ਸਿਰਫ ਖ਼ਾਨਾਪੂਰਤੀ ਬਣ ਕੇ ਰਹਿ ਗਈਆਂ ਹਨ। ਸਾਡੀ ਸੋਸਾਇਟੀ ਬੇਟਾ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਆਪਣੇ ਮਿਸ਼ਨ ਦੀ ਜਲਦ ਹੀ ਸ਼ੁਰੂਆਤ ਕਰੇਗੀ। ਜਿਸ ਲਈ ਸਾਨੂੰ ਅਲਗ ਅਲਗ ਖੇਤਰਾਂ ਵਿਚ ਕੰਮ ਕਰ ਰਹੇ ਸਮਾਜਸੇਵੀ ਵੀਰਾਂ ਦੀ ਜਰੂਰਤ ਪਵੇਗੀ। ਜਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਨੇ ਕਿਹਾ ਕਿ ਅੱਜ ਸਾਡੀ ਨੌਜਵਾਨੀ ਸਰਕਾਰਾਂ ਦੀ ਨਲਾਇਕੀ ਅਤੇ ਗਲਤ ਨੀਤੀਆਂ ਕਾਰਨ ਵਿਦੇਸ਼ਾਂ ਵਲ੍ਹ ਨੂੰ ਕੂਚ ਕਰ ਰਹੀ ਹੈ,ਜੋ ਕਿ ਮੰਦਭਾਗਾ ਹੈ। ਇਸ ਵਲ੍ਹ ਵੀ ਸਾਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਇਸ ਤੋਂ ਬਾਅਦ ਸੋਸਾਇਟੀ ਦੇ ਆਹੁਦੇਾਰਾਂ ਨੇ ਗੜ੍ਹਸ਼ੰਕਰ ਵਿਚ ਯੋਕੋਹਾਮਾ ਹੋਟਲ ਉਪਕਾਰ ਐਜ਼ੂਕੇਸ਼ਨਲ ਟਰੱਸਟ ਵੱਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਗਾਏ ਗਏ ਸਵੈ ਇੱਛੁਕ ਖੂਨਦਾਨ ਕੈਂਪ ਵਿੱਚ ਵੀ ਸ਼ਮੂਲੀਅਤ ਕੀਤੀ, ਅਤੇ ਇਸ ਦੌਰਾਨ ਸੋਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਲਾਗਾਤਾਰ ਪੰਦਰਵੀਂ ਵਾਰ ਖੂਨ ਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਕੁਮਾਰ ਨੇ ਕਿਹਾ ਕਿ ਸਾਡੀ ਸੋਸਾਇਟੀ ਸ਼ਹੀਦੀ ਦਿਵਸ ਤੇ ਖੂਨਦਾਨ ਵਰਗੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦੀ ਹੈ। ਖੂਨ ਨਾਲ ਲਿਖੇ ਜਾਂਦੇ ਇਤਿਹਾਸ ਹਮੇਸ਼ਾ ਕ੍ਰਾਂਤੀ ਲਿਆਉਂਦੇ ਹਨ।
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਹਨਾ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਮਾਤਾ ਵਿਦਿਆਵਤੀ ਸਮਾਰਕ ਤੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
