ਅੰਮ੍ਰਿਤਸਰ:- ਅੰਮ੍ਰਿਤਸਰ ਬਾਈਪਾਸ 'ਤੇ ਮਹਾਲਾਂ ਪੁਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚੌਥਾ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਲੋਪੋਕੇ ਤੋਂ ਆ ਰਹੀ ਇੱਕ ਕਾਰ ਤੇਜ਼ ਰਫ਼ਤਾਰ ਨਾਲ ਕੰਟਰੋਲ ਗੁਆ ਬੈਠੀ। ਇਹ ਘਟਨਾ ਸਵੇਰੇ 1:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਇੰਜਣ ਵੱਖ ਹੋ ਗਿਆ ਅਤੇ ਲਗਪਗ 100 ਮੀਟਰ ਦੂਰ ਡਿੱਗ ਗਿਆ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਚਾਰ ਨੌਜਵਾਨ ਲੋਪੋਕੇ ਪਿੰਡ ਤੋਂ ਆ ਰਹੇ ਸਨ। ਕਾਰ ਦੀ ਹਾਲਤ ਨੂੰ ਦੇਖਦੇ ਹੋਏ ਇਹ ਮੰਨਿਆ ਜਾ ਸਕਦਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ ਹੈ।
ਤੇਜ਼ ਰਫ਼ਤਾਰ ਨੇ ਲਈਆਂ 3 ਜਾਨਾਂ ਲੋਪੋਕੇ ਤੋਂ ਆ ਰਹੀ ਕਾਰ ਦੇ ਉੱਡੇ ਪਰਖੱਚੇ 100 ਮੀਟਰ ਦੂਰ ਜਾ ਡਿੱਗਾ ਇੰਜਣ
