ਸ਼ਿਮਲਾ:- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ, ਹਾਦਸਾ ਰਾਮਪੁਰ ਵਿੱਚ ਗੌਰਾ-ਮਸ਼ਨੂ ਲਿੰਕ ਰੋਡ ’ਤੇ ਬਰਸਨ ਮੋੜ ਨੇੜੇ ਸਵੇਰੇ ਕਰੀਬ 3 ਵਜੇ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਖੱਡ ਵਿੱਚ ਜਾ ਡਿੱਗੀ। ਪੁਲਿਸ ਦੀ ਇੱਕ ਟੀਮ ਮੌਕੇ ’ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖ਼ਮੀਆਂ ਨੂੰ ਖਨਾਰੀ ਦੇ ਮਹਾਤਮਾ ਗਾਂਧੀ ਮੈਡੀਕਲ ਸਰਵਿਸਿਜ਼ ਕੰਪਲੈਕਸ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
