ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਸਰਕਾਰ ਨੇ ਸੂਬੇ ਵਿੱਚ ਜਨਤਾ ਦੀ ਸਹੂਲਤ ਅਤੇ ਬਿਨ੍ਹਾਂ ਰੁਕਾਵਟ ਦੇ ਆਵਾਜਾਈ ਦੇ ਸੰਚਾਲਨ ਨੂੰ ਯਕੀਨੀ ਕਰਨ ਲਈ ਪੁਲਿਸ ਪ੍ਰਸਾਸ਼ਨ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਨਿਰਦੇਸ਼ਾਂ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ 'ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਹੈ, ਤਾਂ ਜੋ ਆਮ ਜਨ-ਜੀਵਨ ਪ੍ਰਭਾਵਿਤ ਨਾ ਹੋਵੇ।
          ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਿਸੇ ਵੀ ਸਥਿਤੀ ਵਿੱਚ ਸੜਕ, ਰਾਜਮਾਰਗ ਜਾਂ ਪਬਲਿਕ ਮਾਰਗ ਰੋਕਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਅਜਿਹਾ ਕਰਨ ਨਾਲ ਨਾ ਸਿਰਫ ਆਮ ਨਾਗਰਿਕਾਂ ਨੂੰ ਅਸਹੂਲਤ ਹੁੰਦੀ ਹੈ, ਸਗੋ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ।
          ਇੰਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਪੁਲਿਸ ਕਮਿਸ਼ਨਰਾਂ, ਜਿਲ੍ਹਾ ਪੁਲਿਸ ਸੁਪਰਡੈਂਟਾਂ ਅਤੇ ਸਬੰਧਿਤ ਪ੍ਰਸਾਸ਼ਨਿਕ ਇਕਾਈਆਂ ਨੂੰ ਚੌਕਸ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਸੰਭਾਵਿਤ ਸਥਿਤੀ ਨੂੰ ਰੋਕਣ ਲਈ ਰੋਕਥਾਮ ਅਤੇ ਏਨਫੋਰਸਮੈਂਟ ਕਾਰਵਾਈ ਯਕੀਨੀ ਕਰਨ 'ਤੇ ਜੋਰ ਦਿੱਤਾ ਗਿਆ ਹੈ।
          ਗ੍ਰਹਿ ਵਿਭਾਗ ਨੇ ਇਹ ਵੀ ਕਿਹਾ ਕਿ ਸਥਾਨਕ ਪ੍ਰਸਾਸ਼ਨ ਅਤੇ ਪੁਲਿਸ ਦੇ ਵਿੱਚ ਲਗਾਤਾਰ ਤਾਲਮੇਲ ਬਣਾਏ ਰੱਖਿਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾ ਦੀ ਅਗਰਿਮ ਘਟਨਾ ਜਾਂ ਅਵਰੋਧ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।
          ਨਿਰਦੇਸ਼ਾਂ ਵਿੱਚ ਵਰਨਣ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਸੰਗਠਨ ਇੰਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਦਾ ਹੈ, ਤਾਂ ਉਸ ਦੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।