ਐਸ.ਏ.ਐਸ.ਨਗਰ, 22 ਮਈ - ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਾਰਡ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਹਨਾਂ ਨਾਲ ਵਿਜੇ ਇੰਦਰ ਸਿੰਗਲਾ ਦੀ ਭੈਣ ਗੀਤੂ ਗੁਪਤਾ ਅਤੇ ਜੀਜਾ ਸ੍ਰੀ ਸਜਲ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਦੇ ਹੱਕ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਬਾਰੇ ਉਹਨਾਂ ਨੂੰ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸੰਵਿਧਾਨ ਬਚਾਉਣ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਭਾਰਤੀ ਜਨਤਾ ਪਾਰਟੀ ਦੇਸ਼ ਵਿੱਚੋਂ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਜੇਕਰ ਇਸ ਵਾਰ ਭਾਰਤੀ ਜਨਤਾ ਪਾਰਟੀ ਮੁੜ ਸੱਤਾ ਵਿੱਚ ਆ ਗਈ ਤਾਂ ਦੇਸ਼ ਵਿੱਚ ਲੋਕਤੰਤਰਿਕ ਢਾਂਚਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।

ਇਸ ਮੌਕੇ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਰਾਮ ਸਰੂਪ ਜੋਸ਼ੀ, ਦਲਵੀਰ ਸਿੰਘ ਕਾਨੂੰਗੋ, ਰਣਜੋਧ ਸਿੰਘ, ਮਨਜੀਤ ਸਿੰਘ ਭਾਟੀਆ, ਅਮਨਦੀਪ ਸਿੰਘ, ਸੁਖਬੀਰ ਸਿੰਘ, ਪ੍ਰੋਫੈਸਰ ਮਿਨਹਾਸ ਤੋਂ ਇਲਾਵਾ ਹੋਰ ਇਲਾਕਾ ਵਾਸੀ ਹਾਜ਼ਰ ਸਨ।