ਨਵਾਂਸ਼ਹਿਰ 19 ਮਈ- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਪੇਂਡੂ ਮਜਦੂਰ ਯੂਨੀਅਨ ਪੰਜਾਬ ਨੇ ਭਗਵੰਤ ਮਾਨ ਸਰਕਾਰ ਦੀ ਪੁਲਸ ਵਲੋਂ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਆਗੂਆਂ ਤਰਸੇਮ ਪੀਟਰ ਅਤੇ ਹੰਸ ਰਾਜ ਪੱਬਵਾਂ ਨੂੰ ਗ੍ਰਿਫਤਾਰ ਕਰਨ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਗੁਰਮੁਖ ਸਿੰਘ ਮਾਨ,ਮੁਕੇਸ਼ ਮਲੌਦ ਦੇ ਘਰੀਂ ਛਾਪੇ ਮਾਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ ਅਤੇ ਪੇਂਡੂ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਸੰਗਰੂਰ ਨੇੜਲੇ ਬੀੜ ਐਸ਼ਵਾਨ ਦੀ 927 ਏਕੜ ਬੇਨਾਮੀ ਜਮੀਨ ਵਿਚ 20 ਮਈ ਨੂੰ 'ਬੇਗ਼ਮਪੁਰਾ' ਵਸਾਉਣ ਦਾ ਐਲਾਨ ਕੀਤਾ ਹੋਇਆ ਹੈ ਜਿਸਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ|
ਜਿਸਨੂੰ ਰੋਕਣ ਲਈ ਮਾਨ ਸਰਕਾਰ ਹੋਛੀਆਂ ਹਰਕਤਾਂ ਤੇ ਉਤਰ ਆਈ ਹੈ।ਇਸਦੇ ਨਾਲ ਮਾਨ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਇਫਟੂ ਅਤੇ ਪੀ ਐਮ ਯੂ ਵਲੋਂ ਪੁਲਸ ਛਾਪਿਆਂ ਦੀ ਨਿੰਦਾ
