ਚੰਡੀਗੜ੍ਹ, 14 ਅਕਤੂਬਰ-ਹਰਿਆਣਾ ਵਿੱਖ ਖਰੀਫ਼ ਖਰੀਦ ਸੀਜਨ 2025-26 ਦੌਰਾਨ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 4214.85 ਕਰੋੜ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਤਰਾਂ੍ਹ ਸਰਕਾਰ ਨੇ ਕਿਸਾਨਾਂ ਨੂੰ ਘੱਟੋ-ਘੱਟ ਮੁੱਲ ਦਾ ਭੁਗਤਾਨ ਯਕੀਨੀ ਕੀਤਾ ਹੈ।
ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਦੀ ਸਾਰੀ ਅਨਾਜ ਮੰਡਿਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੈਫੇਡ, ਵੇਅਰ ਹਾਉਸ ਅਤੇ ਫੂਡ ਐਂਡ ਸਪਲਾਈ ਏਜੰਸਿਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਝੋਨੇ ਦੀ ਫਸਲ ਵੇਚਨ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ।
ਮੇਰੀ ਫਸਲ ਮੇਰਾ ਬਿਯੌਰਾ ਪੋਰਟਲ 'ਤੇ ਰਜਿਸਟਰਡ ਕਿਸਾਨਾਂ ਵੰਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਰਾਜ ਵਿੱਚ ਹੁਣ ਤੱਕ ਮੇਰੀ ਫਸਲ ਮੇਰਾ ਬਿਯੌਰਾ ਪੋਰਟਲ 'ਤੇ ਰਜਿਸਟਰਡ 1,67,404 ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਗਈ ਹੈ।
ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁੱਣ ਤੱਕ ਰਾਜ ਭਰ ਦੀ ਮੰਡਿਆਂ ਵਿੱਚ ਕੁੱਲ੍ਹ 30,19,844 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਦੀ ਮੰਡਿਆਂ ਤੋਂ ਹੁਣ ਤੱਕ 20,49,941 ਲੱਖ ਮੀਟ੍ਰਿਕ ਟਨ ਝੋਨੇ ਦੀ ਉਠਾਨ ਹੋ ਚੁੱਕੀ ਹੈ। ਹੁਣ ਤੱਕ ਮੰਡਿਆਂ ਤੋਂ 27,10,580 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਵਰਣਯੋਗ ਹੈ ਕਿ ਰਾਜ ਵਿੱਚ ਝੋਨੇ ਦੀ ਖਰੀਦ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਘੱਟੋ-ਘੱਟ ਮੁੱਲ ਦੇ ਸਮਰਥਨ ਵਿੱਚ ਕਰਦੀ ਹੋਈ ਫਸਲ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤਾ ਜਾਂਦਾ ਹੈ।
ਸਰਕਾਰ ਵੱਲੋਂ ਕਿਸਾਨ ਭਾਇਆਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਫਸਲ ਦੀ ਮੰਡੀ ਵਿੱਚ ਚੰਗੀ ਤਰ੍ਹਾਂ ਸੁਖਾ ਕੇ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਦੀ ਸੀਮਾ ਅਨੁਸਾਰ ਲੈ ਕੇ ਆਵੇ।
ਰਾਜ ਦੀ ਖਰੀਦ ਸੰਸਥਾਵਾਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਝੋਨੇ ਦੇ ਉਠਾਨ ਕੰਮ ਵਿੱਚ ਵੀ ਤੇਜੀ ਲਿਆਈ ਜਾ ਰਹੀ ਹੈ। ਵਰਣਯੋਗ ਹੈ ਕਿ ਰਾਜ ਦੀ ਖਰੀਦ ਸੰਸਥਾਵਾਂ ਵੱਲੋਂ ਖਰੀਦੇ ਗਏ ਝੋਨੇ ਦੀ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਐਮਐਸਪੀ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤੀ ਜਾਂਦੀ ਹੈ। ਭਾਰਤ ਸਰਕਾਰ ਵੱਲੋਂ ਝੋਨੇ ਲਈ ਨਿਰਧਾਰਿਤ ਐਮਐਸਪੀ 2389 ਪ੍ਰਤੀ ਕਿਵੰਟਲ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੰਡਿਆਂ ਵਿੱਚ ਬਿਜਲੀ, ਪੀਣ ਦਾ ਪਾਣੀ, ਪਖਾਨੇ ਆਦਿ ਸਹੂਲਤਾਂ ਨੂੰ ਦੁਰਸਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ ਵਿੱਚ ਆਪਣੀ ਫਸਲ ਸੁਖਾ ਕੇ ਲਿਆਉਣ ਤਾਂ ਜੋ ਕਿਸਾਨਾਂ ਨੂੰ ਫਸਲ ਦਾ ਸਮੇ ਸਿਰ ਉਚੀਤ ਮੁੱਲ ਮਿਲ ਸਕੇ। ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਰਾਜ ਦੀ ਮੰਡਿਆਂ ਅਤੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਵੱਲੋਂ ਲਿਆਏ ਗਏ ਝੋਨੇ ਦੀ ਸਾਫ਼-ਸਫਾਈ ਦਾ ਕੰਮ ਆੜਤਿਆਂ ਵੱਲੋਂ ਆਪਣੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਮੰਡਿਆਂ ਅਤੇ ਖਰੀਦ ਕੇਂਦਰਾਂ 'ਤੇ ਹੋਣ ਵਾਲੇ ਮੰਡੀ ਲੇਬਰ ਦੇ ਕੰਮ ਜਿਵੇਂ ਭਰਾਈ, ਤੁਲਾਈ, ਸਿਲਾਈ, ਲਦਾਈ ਆਦਿ ਦੇ ਫੀਸ ਦਰਾਂ ਦੀ ਅਦਾਇਗੀ ਵੀ ਸਰਕਾਰ ਵੱਲੋਂ ਵਹਿਨ ਕੀਤੀ ਜਾਂਦੀ ਹੈ।