ਗੜ੍ਹਸ਼ੰਕਰ:- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਇਆ ਗਿਆ।
ਮੁਕਾਬਲੇ ’ਚ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਨਾਮਧਾਰੀ ਫੁੱਟਬਾਲ ਅਕੈਡਮੀ ਭੈਣੀ ਸਾਹਿਬ ਨੂੰ 3-2 ਦੇ ਫਰਕ ਨਾਲ ਹਰਾਇਆ। ਮੁਕਾਬਲੇ ਦੌਰਾਨ ਅੰਤਰਰਾਸ਼ਟਰੀ ਫੁੱਟਬਾਲ ਹਰਮਨਜੋਤ ਸਿੰਘ ਖਾਬੜਾ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆ।
ਇਸ ਮੌਕੇ ਟੂਰਨਾਮੈਂਟ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਅਮਨਦੀਪ ਸਿੰਘ ਬੈਂਸ, ਸ਼ਲਿੰਦਰ ਸਿੰਘ ਰਾਣਾ, ਰੋਸ਼ਨਜੀਤ ਸਿੰਘ ਪਨਾਮ, ਰਾਕੇਸ਼ ਪਨਾਮ, ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਹਾਜ਼ਰ ਹੋਏ।
39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੇ ਮੁਕਾਬਲੇ ’ਚ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੇ ਨਾਮਧਾਰੀ ਫੁੱਟਬਾਲ ਅਕੈਡਮੀ ਨੂੰ 3-2 ਨਾਲ ਹਰਾਇਆ
