ਪਟਿਆਲਾ:- ਆਮ ਆਦਮੀ ਪਾਰਟੀ ਦੀ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ 23 ਦੇ ਐਮ.ਸੀ. ਰੁਪਾਲੀ ਗਰਗ ਨੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਲੱਡੂ ਵੰਡ ਕੇ ਅਤੇ ਢੋਲ ਵਜਾ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਗੁਰੂ ਨਾਨਕ ਨਗਰ, ਮੇਨ ਬਜਾਰ ਵਿੱਚ ਸਮੂੰਹ ਦੁਕਾਨਦਾਰਾਂ ਵਲੋਂ ਲੱਡੂ ਵੰਡੇ ਗਏ। 
ਐਮ.ਸੀ. ਰੁਪਾਲੀ ਗਰਗ ਨੇ ਕਿਹਾ ਕਿ ਇਤਿਹਾਸ ਦੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦੀ ਆਪਣੀ ਚੁਣੀ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਇਮਾਨਦਾਰ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵਲੋਂ ਗਰੀਬ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਕਰਕੇ ਅਤੇ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਇਹ ਜਿੱਤ ਮਿਲੀ ਹੈ। 
ਉਹਨਾਂ ਕਿਹਾ ਕਿ ਇਸ ਤੋਂ ਜਾਪਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਨਾਲੋਂ ਵੱਧ ਸੀਟਾਂ ਲੈ ਕੇ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗੀ। 
ਇਸ ਮੌਕੇ ਹੋਰਨਾ ਤੋਂ ਇਲਾਵਾ ਐਡਵੋਕੇਟ ਪ੍ਰਦੀਪ ਗਰਗ, ਰੁਪਾਲੀ ਗਰਗ ਐਮ.ਸੀ., ਮਨਦੀਪ ਕੌਰ, ਹਰਦੇਵ ਸਿੰਘ, ਜ਼ਸਵਿੰਦਰ ਸਿੰਘ, ਜਗਦੇਵ ਸਿੰਘ ਢੀਂਡਸਾ, ਜਗਜੀਤ ਕੌਰ, ਬਚਨ ਸਿੰਘ ਢੀਂਡਸਾ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ, ਬੀ.ਐਲ.ਯਾਦਵ, ਹਰਦੀਪ ਸਿੰਘ, ਕਵਿਤਾ ਗੁਪਤਾ, ਲਛਮੀ ਬਾਂਸਲ, ਹਰਨੇਕ ਮਹਿਲ, ਸੌਰਵ, ਪੂਨਮ ਆਦਿ ਹਾਜਰ ਸਨ।