ਜੈਤੋ,12 ਦਸੰਬਰ:- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਫਰੀਦਕੋਟ ਪੁਲਿਸ ਵੱਲੋਂ ਇਲਾਕੇ ਦੇ ਕਈ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ। ਇਸ ਫਲੈਗ ਮਾਰਚ ਦੀ ਅਗਵਾਈ ਡੀ.ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਕੀਤੀ ਗਈ। ਇਸ ਮੌਕੇ ਉਹਨਾ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਵੀ ਮੌਜੂਦ ਰਹੇ।
ਡੀ.ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਅੰਦਰ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ 800 ਦੇ ਕਰੀਬ ਪੁਲਿਸ ਮੁਲਾਜ਼ਮਾਂ ਬੂਥਾਂ ਪਰ ਹੀ ਤਾਇਨਾਤ ਕੀਤੇ ਗਏ ਹਨ ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੀ.ਏ.ਪੀ ਦੀਆਂ ਟੀਮਾਂ, ਏ.ਆਰ.ਪੀ ਦੀਆਂ ਕੰਪਨੀਆਂ ਅਤੇ ਕਮਾਡੋ ਦੇ ਜਵਾਨ ਵੀ ਮੁਹੱਇਆ ਕਰਵਾਏ ਗਏ ਹਨ ਤਾ ਜੋ ਲਾਅ ਐਡ ਆਰਡਰ ਦੀ ਸਥਿਤੀ ਬਣੀ ਰਹੇ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪਿੰਡਾਂ ਵਿਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਪਿੰਡਾਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ, ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ, ਵੋਟਰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਅਤੇ ਲੋਭ-ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਪਿੰਡ ਵਿੱਚ ਕੋਈ ਨਸ਼ਾ ਜਾਂ ਹੋਰ ਕੋਈ ਲਾਲਚ ਵੋਟਰਾਂ ਨੂੰ ਦਿੱਤੇ ਜਾਣ ਦੀ ਸ਼ਿਕਾਇਤ ਮਿਲੇਗੀ ਤਾਂ ਉਸ ਤੇ ਤੁਰੰਤ ਐਕਸ਼ਨ ਲਿਆ ਜਾਵੇਗਾ।
ਇਸ ਫਲੈਗ ਮਾਰਚ ਵਿੱਚ ਉਹਨਾਂ ਨਾਲ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ, ਸ੍ਰੀ ਜਗਤਾਰ ਸਿੰਘ (ਸੀ ਐਡ ਡਬਲਿਊ) ਫਰੀਦਕੋਟ, ਸ੍ਰੀ ਨਵੀਨ ਕੁਮਾਰ ਡੀ.ਐਸ.ਪੀ (ਸਥਾਨਕ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ ਸਮੇਤ ਏ.ਆਰ.ਪੀ ਟੀਮਾਂ, ਟ੍ਰੈਫਿਕ ਕਰਮਚਾਰੀਆਂ, ਪੀ.ਸੀ.ਆਰ ਟੀਮਾਂ ਅਤੇ 250 ਦੇ ਕਰੀਬ ਪੁਲਿਸ ਕਰਮਚਾਰੀਆਂ ਵੀ ਸਾਮਿਲ ਹੋਏ। ਇਸ ਫਲੈਗ ਮਾਰਚ ਦੀ ਸ਼ੁਰੂਆਤ ਥਾਣਾ ਸਦਰ ਫਰੀਦਕੋਟ ਵਿੱਚੋ ਹੋਈ ਅਤੇ ਇਹ ਫਲੈਗ ਮਾਰਚ ਮਚਾਕੀ ਕਲਾ, ਝੋਟੀਵਾਲਾ, ਗੋਲੇਵਾਲਾ, ਘੁਗਿਆਣਾ ਆਦਿ ਪਿੰਡਾਂ ਵਿੱਚ ਦੀ ਲੰਘਿਆ।
ਚੋਣਾ ਦੇ ਮੱਦੇਨਜਰ ਫਰੀਦਕੋਟ ਜ਼ਿਲ੍ਹੇ ਅੰਦਰ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ ਚੱਪੇਚੱਪੇ ਤੇ ਪੁਲਿਸ ਪਾਰਟੀਆਂ ਵੱਲੋਂ ਕੀਤੀ ਜਾ 7 ਰਹੀ ਨਿਗਰਾਨੀ
