ਪਟਿਆਲਾ, 29 ਅਕਤੂਬਰ - ਵਿਜੀਲੈਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਤਾਇਨਾਤ ਡੀ.ਐਸ.ਪੀ. ਪ੍ਰਮਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਧਰਾਣਾ ਸ਼ਾਦੀਹਰੀ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਾਟਾਚਾਰ ਵੱਖੋ-ਵੱਖਰੀ ਤਰ੍ਹਾਂ ਦਾ ਹੁੰਦਾ ਹੈ ਇਸ ਲਈ ਇਸ ਤੋਂ ਜਾਣੂ ਹੋ ਕੇ ਸਾਰੇ ਨਾਗਰਿਕ ਆਪਣੇ ਦੇਸ਼ ਤੇ ਸਮਾਜ ਨੂੰ ਇਸ ਕੋਹੜ ਤੋਂ ਬਚਾ ਸਕਦੇ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਸਮੇਤ ਸਥਾਨਕ ਵਸਨੀਕਾਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਲਈ ਟੋਲ ਫਰੀ ਨੰਬਰ 180018001000, ਐਂਟੀ ਕੁਰੱਪਸਨ ਐਕਸ਼ਨ ਲਾਈਨ ਨੰਬਰ 9501200200 ਅਤੇ ਵਿਜੀਲੈਂਸ ਬਿਊਰੋ ਵਿਖੇ ਤਾਇਨਾਤ ਅਫ਼ਸਰਾਂ ਦੇ ਮੋਬਾਇਲ ਨੰਬਰ ਨੋਟ ਕਰਵਾ ਕੇ ਸਹਿਯੋਗ ਕਰਨ ਲਈ ਕਿਹਾ। ਡੀਐਸਪੀ ਬਰਾੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਕੇ ਦੇਸ਼ ਵਿੱਚ ਵਸਦੇ ਲੋਕਾਂ ਨੂੰ ਵਧੀਆ ਤਰੱਕੀ ਦੇ ਰਾਹ ਉਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਰੋਕਣ ਵਿੱਚ ਮਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਦੀ ਸਹੁੰ ਵੀ ਚੁਕਾਈ।
ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਪਿੰਡਾਂ ਦੇ ਸਰਪੰਚਾਂ ਨੇ ਡੀ.ਐਸ.ਪੀ. ਤੇ ਵਿਜੀਲੈਂਸ ਬਿਊਰੋ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਸਕੂਲ ਸਟਾਫ, ਜਗਸੀਰ ਸਿੰਘ ਜੱਗਾ ਸਰਪੰਚ ਸ਼ਾਦੀਹਰੀ, ਗੁਰਜੀਤ ਸਿੰਘ ਫੌਜੀ ਸਰਪੰਚ ਰਾਏਧਰਾਣਾ, ਹਰਪਾਲ ਸਿੰਘ ਪਾਲਾ ਸਰਪੰਚ ਡੇਰਾ ਪੰਚਾਇਤ ਰਾਏਧਰਾਣਾ, ਪਿੰਡ ਦੇ ਹੋਰ ਪਤਵੰਤੇ ਅਤੇ ਵਿਜੀਲਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦਾ ਸਟਾਫ ਵੀ ਹਾਜਰ ਸੀ।
You May Also Like
Two Accused Arrested with 74 Boxes of Ready-Made Firecrackers and Explosive Material for Illegally Possessing and Manufacturing Firecrackers Without Licence and Permit
Accused Arrested with 16 Grams of Heroin and Scooter Used in Crime
60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ 10,000 ਪੈਨਸ਼ਨ ਦੇਣ ਦੀ ਕੀਤੀ ਮੰਗ