ਐਸ ਏ ਐਸ ਨਗਰ, 18 ਸਤੰਬਰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਤਹਿਤ ਸਾਈਕਲ ਰੈਲੀ ਕੱਢ ਕੇ ਸਵੱਛਤਾ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਅਤੇ ਰੈਲੀ ਰਾਹੀਂ ਆਮ ਲੋਕਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਵੱਛ ਅਤੇ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਅਸੀਂ ਆਪਣੀ ਜੀਵਨ ਸ਼ੈਲੀ ਦੇ ਵਿਚ ਥੋੜ੍ਹਾ ਜਿਹਾ ਬਦਲਾਅ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਾਈਕਲ ਦੀ ਵਰਤੋਂ ਕਰਨ ਲਈ ਵੀ ਕਿਹਾ।

ਇਸ ਮੌਕੇ ਪ੍ਰੋਫੈਸਰ ਰਵਿੰਦਰ ਸਿੰਘ,ਪ੍ਰੋਫੈਸਰ ਬੋਮਿੰਦਰ ਕੌਰ,ਸ਼੍ਰੀ ਜੋਗਿੰਦਰ , ਸਾਹਿਲ ਰਾਣਾ ਅਤੇ ਮੇਜਰ ਸਿੰਘ ਮੌਜੂਦ ਸੀ।