ਗੜ੍ਹਸ਼ੰਕਰ, 1 ਜੂਨ:- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਹਲਕਾ ਵਿਧਾਇਕ ਗੜ੍ਹਸ਼ੰਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਕੇ ਲੋਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਮੀਟਿੰਗ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸਪੱਸ਼ਟ ਕੀਤਾ ਕਿ ਹਲਕੇ ਦੇ ਹਰ ਨਾਗਰਿਕ ਨੂੰ ਸਮੇਂ ਸਿਰ, ਮਿਆਰੀ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਸਰਕਾਰੀ ਹਸਪਤਾਲਾਂ, ਸੀ.ਐੱਚ.ਸੀ., ਪੀ.ਐੱਚ.ਸੀ., ਸਬ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਰੌੜੀ ਨੇ ਡਾਕਟਰਾਂ ਦੀ ਉਪਲਬਧਤਾ, ਦਵਾਈਆਂ ਦੇ ਸਟਾਕ, ਐਮਰਜੈਂਸੀ ਸੇਵਾਵਾਂ, ਲੈਬ ਸਹੂਲਤਾਂ, ਮਾਤਾ-ਬਾਲ ਸਿਹਤ ਪ੍ਰੋਗਰਾਮਾਂ ਅਤੇ ਟੀਕਾਕਰਨ ਮੁਹਿੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਸਫ਼ਾਈ, ਅਨੁਸ਼ਾਸਨ ਅਤੇ ਮਰੀਜ਼ਾਂ ਨਾਲ ਸੇਵਾ ਭਾਵਨਾ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਨ੍ਹਾਂ ਭਰੋਸਾ ਦਿੱਤਾ ਕਿ ਗੜ੍ਹਸ਼ੰਕਰ ਹਲਕੇ ਦੀਆਂ ਸਿਹਤ ਸੰਸਥਾਵਾਂ ਨਾਲ ਸਬੰਧਤ ਹਰ ਜਾਇਜ਼ ਮੰਗ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਹਰ ਨਾਗਰਿਕ ਤੱਕ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ।
ਡਿਪਟੀ ਸਪੀਕਰ ਸਜੈ ਕ੍ਰਿਸ਼ਨ ਸਿੰਘ ਰੌੜੀ ਦੀ ਪਹਿਲ ਗੜ੍ਹਸ਼ੰਕਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ
