ਹੁਸ਼ਿਆਰਪੁਰ: ਪੰਜਾਬ ਪੁਲਿਸ ਨੇ ਕੁਝ ਖਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦੇ ਸੰਦਰਭ ਵਿੱਚ ਨੋਟਿਸ ਲਿਆ ਹੈ, ਜਿਨ੍ਹਾਂ ਵਿੱਚ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਐਸ.ਐਚ.ਓ. ਇੰਸਪੈਕਟਰ ਗੁਰਿੰਦਰਜੀਤ ਸਿੰਘ ਨਗਰਾ ਦੇ ਕਥਿਤ ਨਾਮਜ਼ਦਗੀ ਦਾ ਜ਼ਿਕਰ ਹੈ। ਇਨ੍ਹਾਂ ਰਿਪੋਰਟਾਂ ਅਨੁਸਾਰ, ਇਹ ਨਾਮਜ਼ਦਗੀ ਅਮਰੀਕਾ ਦੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਵੱਲੋਂ "ਆਪਰੇਸ਼ਨ ਹਾਰਡਬਾਲ" ਤਹਿਤ ਕੀਤੀ ਜਾ ਰਹੀ ਇੱਕ ਫਿਰੌਤੀ ਦੀ ਜਾਂਚ ਨਾਲ ਜੁੜੀ ਦੱਸੀ ਜਾ ਰਹੀ ਹੈ।
ਤੱਥਾਂ ਦੀ ਪੁਸ਼ਟੀ ਹੋਣ ਤੱਕ, ਇੰਸਪੈਕਟਰ ਗੁਰਿੰਦਰਜੀਤ ਸਿੰਘ ਨਗਰਾ ਨੂੰ ਤੁਰੰਤ ਪ੍ਰਭਾਵ ਨਾਲ ਥਾਣਾ ਟਾਂਡਾ ਤੋਂ ਹਟਾ ਕੇ ਹੁਸ਼ਿਆਰਪੁਰ ਪੁਲਿਸ ਲਾਈਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਇਸ ਮਾਮਲੇ ਦੀ ਰਸਮੀ ਤੱਥ-ਖੋਜ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਇਹ ਜਾਂਚ ਜਲੰਧਰ ਦਿਹਾਤੀ ਦੇ ਐਸ.ਪੀ. (ਇਨਵੈਸਟੀਗੇਸ਼ਨ), ਜੋ ਕਿ ਇੱਕ ਆਈ.ਪੀ.ਐਸ. ਅਧਿਕਾਰੀ ਹਨ, ਨੂੰ ਸੌਂਪੀ ਗਈ ਹੈ। ਜਾਂਚ ਅਧਿਕਾਰੀ ਨੂੰ ਇਨ੍ਹਾਂ ਦੋਸ਼ਾਂ ਨਾਲ ਸਬੰਧਤ ਸਾਰੇ ਤੱਥਾਂ ਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਵਿਸਤ੍ਰਿਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਜੇਕਰ ਲੋੜ ਪਈ ਤਾਂ ਅਗਲੇਰੀ ਕਾਰਵਾਈ ਕਾਨੂੰਨ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ।
ਇੰਸਪੈਕਟਰ ਗੁਰਿੰਦਰਜੀਤ ਸਿੰਘ ਨਗਰਾ ਪੁਲਿਸ ਲਾਈਨ ਤਬਦੀਲ ਤੱਥਖੋਜ ਜਾਂਚ ਦੇ ਹੁਕਮ
