ਪਟਿਆਲਾ, 17 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਅੰਡਰ-19 (ਲੜਕਿਆਂ) ਦੇ ਅੰਤਰ-ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਅੱਜ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਕਾਲਜ ਵਿਖੇ ਸ਼ੁਰੂ ਹੋ ਗਏ, ਜੋ 20 ਨਵੰਬਰ ਤੱਕ ਚੱਲਣਗੇ। ਪਹਿਲੇ ਦਿਨ ਮੁੱਖ ਮਹਿਮਾਨ ਡੀਐਸਸੀ ਡਾ. ਦਲਜੀਤ ਸਿੰਘ, ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਅਤੇ ਸਟੇਟ ਐਵਾਰਡੀ ਪ੍ਰਿੰਸੀਪਲ ਜਸਪਾਲ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੱਜ ਹੋਏ ਨੈੱਟਬਾਲ ਮੁਕਾਬਲਿਆਂ ਵਿੱਚ ਪਟਿਆਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਤਰਨਤਾਰਨ ਨੇ ਮੋਗਾ ਨੂੰ, ਫਾਜ਼ਿਲਕਾ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ, ਲੁਧਿਆਣਾ ਨੇ ਸੰਗਰੂਰ ਨੂੰ ਅਤੇ ਮਾਨਸਾ ਨੇ ਗੁਰਦਾਸਪੁਰ ਨੂੰ ਹਰਾਇਆ। ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਬਲਵਿੰਦਰ ਕੌਰ, ਟੂਰਨਾਮੈਂਟ ਰਜਿਸਟ੍ਰੇਸ਼ਨ ਕਮੇਟੀ ਇੰਚਾਰਜ ਪ੍ਰਿੰਸੀਪਲ ਕੁਮਾਰੀ ਹੇਮਾ, ਮੈੱਸ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ, ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਵਿਕਰਮਜੀਤ ਕੁਮਾਰ ਅਤੇ ਮੈਡੀਕਲ ਟੀਮ ਇੰਚਾਰਜ ਪ੍ਰਿੰਸੀਪਲ ਰਾਜੇਸ਼ ਗਰਗ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਇਸ ਮੌਕੇ ਕੋਚ ਪਵਲੀ ਰਾਣੀ, ਇੰਦੂ ਬਾਲਾ, ਚਮਕੌਰ ਸਿੰਘ, ਪਰਮਜੀਤ ਕੌਰ, ਕੋਚ ਉੱਤਮ ਕੁਮਾਰ, ਕੋਚ ਵਿਸ਼ਾਲ ਕੁਮਾਰ, ਕੋਚ ਅਮਨ ਕੁਮਾਰ, ਬਲਕਾਰ ਸਿੰਘ, ਜੈਤਸ਼ਾਹੂਦੀਪ ਸਿੰਘ, ਅਮਨਦੀਪ ਕੌਰ, ਹਰਜੀਤ ਸਿੰਘ, ਸੁਨੀਲ ਕੁਮਾਰ, ਕਿਰਨਜੀਤ ਕੌਰ, ਕੁਲਜੀਤ ਕੌਰ, ਕਮਲਪ੍ਰੀਤ ਕੌਰ, ਦਮਨਜੀਤ ਕੌਰ, ਰਾਜਨਪ੍ਰੀਤ ਕੌਰ, ਅੰਜੂ ਪਾਂਡੇ, ਵਿਜੇ ਕੁਮਾਰ, ਜਸਵੰਤ ਸਿੰਘ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਅਤੇ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਤੇ ਡਿਊਟੀ ਸਟਾਫ਼ ਹਾਜ਼ਰ ਸਨ।
ਪਟਿਆਲਾ ਵਿੱਚ ਅੰਤਰ-ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-19 ਮੁਕਾਬਲਿਆਂ ਦਾ ਆਗਾਜ਼
