ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਵਲੋਂ ਅੰਤਰਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਯਸ਼ਪ੍ਰੀਤ ਕੌਰ ਅਸਿਸਟੈਂਟ ਪ੍ਰੋਫੈਸਰ ਗਣਿਤ ਵਿਭਾਗ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਪਟਿਆਲਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। 
ਡਾ. ਯਸ਼ਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਗਣਿਤ ਦੀ ਸਾਇੰਸ ਅਤੇ ਤਕਨਾਲੋਜੀ ਵਿਚ ਭੂਮਿਕਾ ਬਾਰੇ ਜਾਣੂ ਕਰਵਾਇਆ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸਵਾਗਤੀ ਸ਼ਬਦਾਂ ਦੇ ਨਾਲ ਨਾਲ ਅੰਤਰਰਾਸ਼ਟਰੀ ਗਣਿਤ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ। ਆਰੰਭਤਾ ਮੌਕੇ ਡਾ. ਪ੍ਰੀਤਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਰਿਸੋਰਸ ਪਰਸ ਨਾਲ ਰੂ-ਬਰੂ ਕਰਵਾਇਆ। ਅੰਤ ਵਿਚ ਵਿਭਾਗ ਮੁੱਖੀ ਪ੍ਰੋ. ਦੀਪਿਕਾ ਨੇ ਡਾ. ਯਸ਼ਪਰੀਤ ਕੌਰ ਦਾ ਧੰਨਵਾਦ ਕੀਤਾ। 
ਇਸ ਮੌਕੇ ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਚਾਂਦਨੀ, ਪ੍ਰੋ. ਸਿਮਰਨ, ਪ੍ਰੋ. ਨੀਰਜ ਵਿਰਦੀ, ਪ੍ਰੋ. ਅਮਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਹੋਏ।