ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸ਼੍ਰੀ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਸਭ ਤੋਂ ਪਹਿਲਾਂ ਕਿਹਾ ਕਿ ਮਾਂ ਬੋਲੀ ਨੂੰ ਪਿਆਰ ਤੇ ਸਤਿਕਾਰ ਕਰਨ ਵਾਲਿਆਂ ਨੂੰ ਇਸ ਦਿਵਸ ਦੀਆਂ ਲੱਖ ਲੱਖ ਵਧਾਈਆਂ। ਉਨਾਂ ਨੇ ਕਿਹਾ ਕਿ ਇਹ ਦਿਵਸ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਦਾ ਹੈ।
ਉਨਾਂ ਨੇ ਕਿਹਾ ਕਿ ਮਾਂ ਬੋਲੀ ਕਿਸੇ ਇਨਸਾਨ ਦੀ ਪਛਾਣ, ਸੰਸਕ੍ਰਿਤੀ ਅਤੇ ਵਿਰਾਸਤ ਦਾ ਮੂਲ ਹੁੰਦੀ ਹੈ। ਮਾਂ ਬੋਲੀ ਦਾ ਅਰਥ ਹੈ ਉਹ ਬੱਚਾ ਜੋ ਆਪਣੀ ਮਾਂ ਦੀ ਗੋਦ ਵਿੱਚੋਂ ਸਿਖਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਮਾਂ ਬੋਲੀ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਹੈ ਅਤੇ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਪ੍ਰਚਾਰ ਲਈ ਬਹੁਤ ਮਹੱਤਵਪੂਰਨ ਹੈ।
ਮਾਂ ਬੋਲੀ ਕੇਵਲ ਗੱਲਬਾਤ ਦਾ ਸਾਧਨ ਨਹੀਂ ਸਗੋਂ ਸਾਡੀ ਅਮੀਰ ਵਿਰਾਸਤ ਜਿਵੇਂ ਕਿ ਸੂਫੀ ਕਾਵਿ, ਗੁਰਬਾਣੀ ਅਤੇ ਲੋਕ ਗੀਤਾਂ , ਸਾਹਿਤ ਦੇ ਵੱਖ ਵੱਖ ਰੂਪ ਆਦਿ ਦਾ ਖਜ਼ਾਨਾ ਹੈ। ਪੰਜਾਬੀ ਮਾਂ ਬੋਲੀ ਨੂੰ ਘਰ ਘਰ ਸਕੂਲਾਂ, ਕਾਲਜਾਂ ਵਿੱਚ ਪ੍ਰਚਾਰਨਾ , ਨੌਜਵਾਨਾਂ ਪੀੜ੍ਹੀ ਨੂੰ ਮਾਂ ਬੋਲੀ ਅਤੇ ਵਿਰਸੇ ਨਾਲ ਜੋੜਨਾ ਹੈ। ਪੰਜਾਬੀ ਲਿਖਣ, ਪੜ੍ਹਨ ਅਤੇ ਬੋਲਣ ਨੂੰ ਉਤਸ਼ਾਹਿਤ ਕਰਨਾ। ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਸਾਨੂੰ ਪ੍ਰਣ ਲੈਣ ਲਈ ਪ੍ਰੇਰਿਤ ਕਰਦਾ ਹੈ ਕਿ ਅਸੀਂ ਆਪਣੀ ਮਾਂ ਬੋਲੀ ਪੰਜਾਬੀ ਦਾ ਮਾਣ ਸਤਿਕਾਰ ਬਰਕਰਾਰ ਰੱਖਾਂਗੇ।
ਸਾਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਸਿਖਾਉਣੀ ਚਾਹੀਦੀ ਹੈ। ਜਿਸ ਬੋਲੀ ਵਿੱਚ ਮਾਂ ਕਹਿਣਾ ਸਿੱਖਿਆ, ਉਸ ਬੋਲੀ ਦਾ ਸਤਿਕਾਰ ਮਾਂ ਵਾਂਗ ਕਰਨਾ ਹੀ ਸੱਚਾ ਪੰਜਾਬੀ ਹੋਣਾ ਹੈ। ਉਨ੍ਹਾਂ ਨੇ ਮਾਂ ਬੋਲੀ ਦੀ ਮੌਜੂਦਾ ਚਾਨਣਾ ਪਾਉਂਦੀ ਇੱਕ ਕਵਿਤਾ ਵੀ ਸਾਂਝੀ ਕੀਤੀ। ਇਸ ਮੌਕੇ ਤੇ ਪਰਵੇਸ਼ ਕੁਮਾਰ ਨੇ ਆਪਣੇ ਵਿੱਚਾਰ ਪੇਸ਼ ਕੀਤੇ। ਇਸ ਮੌਕੇ ਤੇ ਮਨਜੀਤ ਸਿੰਘ, ਮਨਜੋਤ ,ਕੋਮਲਪਰੀਤ ਕੌਰ ਅਤੇ ਮਰੀਜ ਹਾਜਿਰ ਸਨ।
ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ
