ਪਟਿਆਲਾ:- ਆਤਮਾ ਰਾਮ ਕੁਮਾਰ ਸਭਾ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਸ਼੍ਰੀਮਤੀ ਡੋਲੀ ਵਲੋਂ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕਾਊਟ ਗਾਈਡ ਨਵੀਂ ਦਿੱਲੀ ਦੇ ਅਧਿਕਾਰੀਆਂ ਰਾਹੀਂ ਸਕਾਊਟ ਗਾਈਡ ਦੀਆਂ ਟ੍ਰੇਨਿੰਗਾਂ ਕਰਵਾਉਣ ਅਤੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਗਿਆ ਪਾਲਣ, ਸਖ਼ਤ ਮਿਹਨਤ, ਸਹਿਣਸ਼ੀਲਤਾ, ਨਿਮਰਤਾ ਦੇ ਗੁਣ, ਗਿਆਨ, ਆਦਤਾਂ ਉਤਪੰਨ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਹੈ। ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਨੂੰ, ਦੇਸ਼, ਸਮਾਜ, ਘਰ ਪਰਿਵਾਰਾਂ, ਵਾਤਾਵਰਨ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਨੇ ਕੈਂਪ ਗਤੀਵਿਧੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨੱਚਣ, ਟੱਪਣ, ਗੀਤ ਗਾਉਣ, ਮਨੋਰੰਜਨ ਦੀ ਥਾਂ ਵਿਦਿਆਰਥੀਆਂ ਨੂੰ ਆਪਣੀ, ਘਰ ਪਰਿਵਾਰਾਂ, ਮਾਨਵਤਾ ਅਤੇ ਦੇਸ਼ ਦੀ ਸੁਰੱਖਿਆ ਅਤੇ ਸੰਕਟ ਸਮੇਂ ਪੀੜਤਾਂ ਦੀ ਸਹਾਇਤਾ ਕਰਨ ਦੀਆਂ ਟ੍ਰੇਨਿੰਗਾਂ, ਭਵਿੱਖ ਵਿੱਚ ਬਹੁਤ ਲਾਭਦਾਇਕ ਸਿੱਧ ਹੋ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਵਲੋਂ ਵੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਮੌਸਮੀ ਅਤੇ ਬਰਸਾਤੀ ਸਮਸਿਆਵਾਂ ਸਮੇਂ ਬਚਣ ਬਚਾਉਣ ਦੀ ਟ੍ਰੇਨਿੰਗਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਕਿਉਂਕਿ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ, ਆਪਦਾਵਾਂ ਕਾਰਨ 80% ਤੋਂ ਵੱਧ ਲੋਕਾਂ, ਬੱਚਿਆਂ ਦੀਆਂ ਮੌਤਾਂ ਹੋ ਰਹੀਆਂ ਹਨ, ਅਣਗਹਿਲੀ ਕਾਹਲੀ ਲਾਪਰਵਾਹੀਆਂ ਕਾਰਨ ਹਾਦਸੇ ਵੱਧਦੇ ਜਾ ਰਹੇ ਹਨ ਇਸ ਲਈ ਸਿਖਿਆ ਸੰਸਥਾਵਾਂ ਅਤੇ ਮਾਪਿਆਂ ਵਲੋਂ ਬੱਚਿਆਂ ਦੇ ਸਿਹਤਮੰਦ, ਸੁਰੱਖਿਅਤ, ਖੁਸ਼ਹਾਲ ਅਤੇ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਨਿਰੰਤਰ ਯਤਨ ਕਰਨੇ ਬਹੁਤ ਜ਼ਰੂਰੀ ਹਨ
ਵਿਦਿਆਰਥੀਆਂ ਨੂੰ ਫੋਜੀਆਂ ਵਾਂਗ ਤਿਆਰ ਕਰਕੇ ਭਾਰਤ ਨੂੰ ਸੁਰੱਖਿਅਤ ਸਿਹਤਮੰਦ ਖੁਸ਼ਹਾਲ ਬਣਾਉਂਣਾ ਜ਼ਰੂਰੀ ਪ੍ਰਿੰਸੀਪਲ ਸ਼੍ਰੀਮਤੀ ਡੋਲੀ
