ਗੜ੍ਹਸ਼ੰਕਰ:- ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਫਾਈ ਮੁਲਾਜ਼ਮਾਂ ’ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਲੋਕਤੰਤਰ ’ਤੇ ਕਾਲਾ ਧੱਬਾ ਹੈ। ਮਹਿਲਾ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਅਤੇ ਲਾਠੀਆਂ ਚਲਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ।
ਜਸਵੀਰ ਸਿੰਘ ਪੁਰਖੋਵਾਲ ਨੇ ਧਰਨੇ ਵਿੱਚ ਪਹੁੰਚ ਕੇ ਸਫਾਈ ਮੁਲਾਜ਼ਮਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਮੁਲਾਜ਼ਮਾਂ ਦੀ ਹੱਕੀ ਲੜਾਈ ਵਿੱਚ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਡਟ ਖੜ੍ਹੇ ਹਨ। ਉਨ੍ਹਾਂ ਦੇ ਨਾਲ ਕ੍ਰਿਸ਼ਨ ਕੁਮਾਰ ਸਾਹੋਤਾ, ਸਬਰਵਾਲ ਅਤੇ ਹੋਰ ਸਾਥੀਆਂ ਨੇ ਵੀ ਪੂਰਾ ਸਮਰਥਨ ਦਿੱਤਾ।
ਜਿਨ੍ਹਾਂ ਅਧਿਕਾਰੀਆਂ ਨੇ ਬੇਕਸੂਰ ਮੁਲਾਜ਼ਮਾਂ ਅਤੇ ਮਾਵਾਂ-ਭੈਣਾਂ ’ਤੇ ਜ਼ੁਲਮ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪਰਚਾ ਦਰਜ ਕੀਤਾ ਜਾਵੇ। ਲੋਕਤੰਤਰ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਸ ਨੂੰ ਲਾਠੀਆਂ ਦੇ ਜ਼ੋਰ ਨਾਲ ਕੁਚਲਿਆ ਨਹੀਂ ਜਾ ਸਕਦਾ।
ਅਸੀਂ ਸਫਾਈ ਮੁਲਾਜ਼ਮਾਂ ਦੇ ਹੱਕਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਜਦ ਤੱਕ ਪੀੜਤ ਮੁਲਾਜ਼ਮਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਸਾਡੀ ਆਵਾਜ਼ ਬੁਲੰਦ ਰਹੇਗੀ।
ਗੜ੍ਹਸ਼ੰਕਰ ਤੋਂ ਬਰਨਾਲਾ ਪਹੁੰਚੇ ਜਸਵੀਰ ਸਿੰਘ ਪੁਰਖੋਵਾਲ ਸਫਾਈ ਮੁਲਾਜ਼ਮਾਂ ਦੇ ਹੱਕ ਵਿੱਚ ਦਿੱਤਾ ਹਾਅ ਦਾ ਨਾਅਰਾ
