ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 20 ਜੁਲਾਈ 2026 (ਸੋਮਵਾਰ) ਨੂੰ ਸਰਕਾਰੀ ਆਈ.ਟੀ.ਆਈ., ਫੇਜ਼-5, ਜੀ.ਐਮ.ਏ.ਡੀ.ਏ. ਸਪੋਰਟਸ ਕੰਪਲੈਕਸ ਦੇ ਸਾਹਮਣੇ, ਮੋਹਾਲੀ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ., ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਸ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵਰਾਜ ਇੰਜਣਜ਼ ਪ੍ਰਾਈਵੇਟ ਲਿਮਟਿਡ, ਅਲੇਨਾ ਆਟੋਜ਼ ਇੰਡਸਟਰੀਜ਼, ਇੰਡੀਅਨ ਪੋਲੀਮਰਜ਼ ਇੰਡਸਟਰੀਜ਼, ਸੈਮੀ ਕੰਡਕਟਰ ਲੈਬਾਰਟਰੀ, ਹਾਊਸ ਕਲੋਥਿੰਗ, ਗੋਦਰੇਜ ਐਂਡ ਬੋਇਸ ਮੈਨੂਫੈਕਚਰਿੰਗ ਕੰਪਨੀ ਲਿਮਟਿਡ, ਟੈਕ ਇੰਜੀਨੀਅਰ, ਡੇਲਟ੍ਰੋਨ ਪ੍ਰਾਈਵੇਟ ਲਿਮਟਿਡ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਐਮ-ਵਾਕ ਡੀਐਮਸੀ ਪ੍ਰਾਈਵੇਟ ਲਿਮਟਿਡ, ਨਿਕੋਨਸ ਵਾਸਤੂ (ਨਿਊ ਚੰਡੀਗੜ੍ਹ), ਦ ਵੈਨਿਟੀ ਬਾਈ ਸਿਮਰਤ, ਐਮ.ਓ.ਆਈ. ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ, ਟਾਈਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਕਾਵੇਰੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਐਡੀਕੋ ਇੰਡੀਆ ਅਤੇ ਇਨਬਰਿਊ ਬੈਵਰੇਜਿਜ਼ ਪ੍ਰਾਈਵੇਟ ਲਿਮਟਿਡ ਸਮੇਤ ਹੋਰ ਪ੍ਰਮੁੱਖ ਕੰਪਨੀਆਂ ਭਾਗ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ 10ਵੀਂ, 12ਵੀਂ, ਆਈ.ਟੀ.ਆਈ. ਅਤੇ ਗ੍ਰੈਜੂਏਟ ਯੋਗਤਾ ਵਾਲੇ ਉਮੀਦਵਾਰਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਨਿਯੁਕਤੀ ਮੁੱਖ ਤੌਰ 'ਤੇ ਮੋਹਾਲੀ ਵਿਖੇ ਕੀਤੀ ਜਾਵੇਗੀ।
ਸ੍ਰੀ ਮਾਨਸ਼ਾਹੀਆਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਸਾਰੇ ਅਸਲ ਵਿਦਿਅਕ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ, ਅਪਡੇਟ ਕੀਤਾ ਹੋਇਆ ਰੈਜ਼ਿਊਮੇ ਅਤੇ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਪ੍ਰਕਾਰ ਦਾ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜੁਲਾਈ ਨੂੰ ਸਰਕਾਰੀ ਆਈਟੀਆਈ ਫੇਜ਼5 ਮੋਹਾਲੀ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ
