ਹਰੋਲੀ/ਊਨਾ, 10 ਅਕਤੂਬਰ (ਰਾਜਵੀਰ ਚੋਪੜਾ):- ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਲਈ ਇੰਗਲੈਂਡ ਵਾਸੀ ਸ੍ਰੀ ਕਮਲ ਗੰਗੜ ਅਤੇ ਸ੍ਰੀਮਤੀ ਰਸ਼ਪਾਲ ਗੰਗੜ ਵੱਲੋਂ ਆਪਣੀ ਪੋਤਰੀ ਆਰੀਆ ਗੰਗੜ ਦੇ ਜਨਮ ਦੀ ਖੁਸ਼ੀ ਵਿੱਚ 10,000 (ਦਸ ਹਜ਼ਾਰ) ਰੁਪਏ ਦੀ ਸੇਵਾ ਭੇਟ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਉਨ੍ਹਾਂ ਨੂੰ ਪੋਤਰੀ ਦੀ ਦਾਤ ਬਖ਼ਸ਼ੀ ਹੈ। ਬੱਚੀ ਦੇ ਜਨਮ ਦੀ ਖੁਸ਼ੀ ਵਿੱਚ ਉਸ ਦੇ ਦਾਦਾ-ਦਾਦੀ ਵੱਲੋਂ ਇਹ ਸੇਵਾ ਭੇਟ ਕੀਤੀ ਗਈ। ਇਸ ਮੌਕੇ ਲੁਧਿਆਣਾ ਦੀ ਜੋਧੇਵਾਲ ਬਸਤੀ ਤੋਂ ਸਤਿਕਾਰਯੋਗ ਸਤਪਾਲ ਸਿੰਘ ਜੀ ਵੀ ਹਾਜ਼ਰੀ ਭਰਨ ਲਈ ਪਹੁੰਚੇ।
ਸੇਵਕ ਪਰਿਵਾਰ ਲੰਮੇ ਸਮੇਂ ਤੋਂ ਤਪ ਅਸਥਾਨ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਪਰਿਵਾਰ ਵੱਲੋਂ ਚਾਂਦੀ ਦੀ ਸੇਵਾ ਭੇਟ ਕੀਤੀ ਗਈ ਸੀ। ਬੱਚੀ ਦੇ ਮਾਤਾ-ਪਿਤਾ ਰੋਹਨ ਗੰਗੜ ਅਤੇ ਪੂਜਾ ਗੰਗੜ ਜੀ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ।
ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ ਅਤੇ ਬਾਬਾ ਨਰੇਸ਼ ਸਿੰਘ ਜੀ ਵੱਲੋਂ ਪਰਿਵਾਰ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਪਰਿਵਾਰ ਵੱਲੋਂ ਗੁਰੂ ਘਰ ਵਿਖੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
