ਨਵਾਂਸ਼ਹਿਰ (ਦੇਸ ਰਾਜ ਬਾਲੀ):- ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਕਰਨੈਲ ਸਿੰਘ ਭੁੱਲਰ ਤਰੱਕੀ ਉਪਰੰਤ ਡੀਐਸਪੀ ਬਣੇ ਹਨ। ਪੰਜਾਬ ਪੁਲਿਸ ਵਿਭਾਗ ਵਿੱਚ ਨੌਕਰੀ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ, ਮੋਹਾਲੀ, ਜਲੰਧਰ, ਲੁਧਿਆਣਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਹੱਤਵਪੂਰਨ ਅਹੁਦਿਆਂ 'ਤੇ ਰਹਿੰਦਿਆਂ ਆਪਣੀਆਂ ਸੇਵਾਵਾਂ ਦਿੱਤੀਆਂ।
ਉਨ੍ਹਾਂ ਦੀ ਤਰੱਕੀ 'ਤੇ ਪਿੰਡ ਸ਼ਾਹਪੁਰ ਪੱਟੀ ਵਿਖੇ ਖੁਸ਼ੀ ਦਾ ਮਾਹੌਲ ਹੈ।
