ਪਟਿਆਲਾ, 4 ਅਕਤੂਬਰ (ਮਨਪ੍ਰੀਤ ਸਿੰਘ):- 4 ਅਕਤੂਬਰ 2026 ਦੀ ਸ਼ਾਮ ਨੂੰ ਸ. ਕਸ਼ਮੀਰ ਸਿੰਘ ਬਿੱਲਾ, ਜੋਇੰਟ ਸਕੱਤਰ ਐਸ.ਸੀ. ਵਿੰਗ ਪੰਜਾਬ ਅਤੇ ਸਾਥੀ ਪ੍ਰਦੀਪ ਸਪਾਲ, ਗੁਰਵਿੰਦਰ ਕੁਮਾਰ, ਸ. ਦਰਬਾਰਾ ਸਿੰਘ ਜੀ ਨੂੰ ਮਰਹੂਮ ਗੁਲਜ਼ਾਰ ਸਿੰਘ ਜੀ ਦੇ ਘਰ ਜਾਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਉਨ੍ਹਾਂ ਦੇ ਬੇਟੇ ਲਖਵਿੰਦਰ ਸਿੰਘ ਅਤੇ ਪਰਿਵਾਰ ਨਾਲ ਗੱਲਬਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਹਾਲਾਤ ਦੇਖ ਕੇ ਮਨ ਬਹੁਤ ਦੁਖੀ ਹੋਇਆ। ਪਰਿਵਾਰ ਦਾ ਕਹਿਣਾ ਹੈ ਕਿ ਸੁੱਖਾ ਕਨੈਕਟਰ ਨਾਮ ਦਾ ਬੰਦਾ, ਜੋ ਕਿ ਉਨ੍ਹਾਂ ਦੇ ਅਨੁਸਾਰ ਗੁਲਜ਼ਾਰ ਸਿੰਘ ਜੀ ਦੇ ਇਸ ਖ਼ੌਫ਼ਨਾਕ ਕਦਮ ਚੁੱਕਣ ਲਈ ਜ਼ਿੰਮੇਵਾਰ ਹੈ, ਉਹ ਅੱਜ ਵੀ ਪੁਲਿਸ ਅਤੇ ਪ੍ਰਸ਼ਾਸਨ ਦੀ ਪਕੜ ਤੋਂ ਬਾਹਰ ਹੈ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਮੰਤਰੀ ਸਾਹਿਬ ’ਤੇ ਵੀ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਦੇ ਅਨੁਸਾਰ ਅੱਜ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ ਅਤੇ ਪਰਿਵਾਰ ਬਹੁਤ ਗਰੀਬੀ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਗੁਲਜ਼ਾਰ ਸਿੰਘ ਜੀ ਦੇ ਬੇਟੇ ਨੂੰ ਉਸ ਦੀ ਯੋਗਤਾ ਦੇ ਅਨੁਸਾਰ ਨੌਕਰੀ ਦੇਣ ਦਾ ਜੋ ਵਾਅਦਾ ਕੀਤਾ ਗਿਆ ਹੈ, ਉਸ ਨੂੰ ਜਲਦ ਪੂਰਾ ਕੀਤਾ ਜਾਵੇ।
ਕਸ਼ਮੀਰ ਸਿੰਘ ਬਿੱਲਾ ਨੇ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦੀ ਮੰਗ ਕੀਤੀ
