ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਚਾਰ ਸਾਲਾ ਇੰਟੀਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਹਰਜੋਤ ਨੇ 86 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਬਬਲੀਨ ਕੌਰ ਨੇ 84.9 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਕੋਮਲ ਨੇ 84.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
