ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ, ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਧਾਰਮਿਕ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੈਸ਼ਨ 2025-26 ਦੌਰਾਨ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ 12 ਮੈਡਲ ਹਾਸਲ ਕੀਤਇਸ ਉਪਲਬਧੀ ਦੇ ਸਨਮਾਨ ਵਜੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ, ਪ੍ਰੋ. ਨਵਦੀਪ ਸਿੰਘ ਅਤੇ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।ੇ।
ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚੋਂ 12 ਮੈਡਲ ਹਾਸਲ ਕੀਤੇ
