ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ  ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ  ਡੁਮੇਲੀ ਦੇ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਨੂੰ ਸਮਰਪਿਤ 'ਨੋ ਪਲਾਸਟਿਕ: ਵਾਤਾਵਰਣ ਸੁਰੱਖਿਆ ਲਈ ਵੱਡਾ ਕਦਮ' ਵਿਸ਼ੇ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਇਸ ਮੌਕੇ  ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਅਮਰਪਾਲ ਕੌਰ ਜੀ ਦੇ ਦੁਆਰਾ ਵਿਦਿਆਰਥੀਆਂ ਨੂੰ ਪਲਾਸਟਿਕ ਬੈਗ ਦੀ ਜਗ੍ਹਾ ਜੂਟ ਬੈਗ  ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਕੌਮੀ ਸੇਵਾ ਯੋਜਨਾ ਵਿਭਾਗ ਦੇ ਮੁਖੀ ਮੈਡਮ ਦਮਨਜੀਤ ਕੌਰ ਜੀ ਦੇ ਦੁਆਰਾ ਕਿਹਾ ਗਿਆ ਕਿ ਸਾਨੂੰ ਪਲਾਸਟਿਕ ਨਾਲ ਬਣੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਖਰੀਦਦਾਰੀ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੇ ਪਲਾਸਟਿਕ ਬੈਗ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਉਸ ਦੀ ਜਗ੍ਹਾ ਤੇ ਝੋਲਿਆਂ ਨੂੰ ਆਪਣੇ ਨਾਲ ਲੈ ਕੇ ਬਾਜ਼ਾਰ ਜਾਣਾ ਚਾਹੀਦਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੇ ਦੁਆਰਾ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਾਨੂੰ ਆਪਣਾ ਵਾਤਾਵਰਣ ਸਾਫ਼ ਸੁਥਰਾ ਰੱਖਣ ਦੇ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਾ ਚਾਹੀਦਾ ਹੈ।ਇਸ ਮੌਕੇ ਕਾਲਜ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।