ਹੁਸ਼ਿਆਰਪੁਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਸਥਾਪਨਾ ਦਿਵਸ ਮੌਕੇ ਆਯੋਜਿਤ ਲੋਕ ਕਲਾ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ। ਜਿਸ ਵਿੱਚ ਕਾਲਜ ਦੇ ਜਸਲੀਨ ਕੌਰ, ਹਰਸਿਮਰਨ, ਤਰੁਣ ਸਿੱਧੂ, ਧਰਮਜੀਤ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਅਤੇ ਲੋਕ ਕੀਤਿਆਂ ਦੀਆਂ ਵੱਖ-ਵੱਖ ਵੰਨਗੀਆਂ ਨੂੰ ਉਜਾਗਰ ਕਰਦੀਆਂ ਪੁਰਾਤਨ ਵਸਤਾਂ ਦੀ ਨੁਮਾਇਸ਼ ਕੀਤੀ। 
ਇਸ ਮੌਕੇ ਮਾਣਯੋਗ ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ, ਡਾ.ਕਰਮਜੀਤ ਸਿੰਘ ਚਾਹਲ ਰਜਿਸਟਰਾਰ, ਡਾ. ਸਰੋਜ ਬਾਲਾ ਡੀਨ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਕਾਲਜ ਵੱਲੋਂ ਲਗਾਈ ਗਈ ਪ੍ਰਦਰਸ਼ਨ ਦੀ ਸਰਾਹਣਾ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਾਲਜ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੀ ਵਚਨਵੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਅਜਿਹੇ ਮੌਕੇ ਪ੍ਰਦਾਨ ਕਰਦਾ ਰਹੇਗਾ। 
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੁਆਰਾ ਲੋਕ-ਗੀਤ, ਬੋਲੀਆਂ ਆਦ ਦੀ ਪੇਸ਼ਕਾਰੀ ਦਰਸ਼ਕਾਂ ਦੀ ਖਿੱਚ ਦਾ ਕਾਰਨ ਬਣੀ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਵੱਖ-ਵੱਖ ਵਿਰਾਸਤੀ ਵਸਤਾਂ ਦੀ ਨੁਮਾਇਸ਼ ਕੀਤੀ। ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।