ਗੜ੍ਹਸ਼ੰਕਰ, 30 ਜੁਲਾਈ:- ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਏ. ਹਿਸਟਰੀ ਦੇ ਦੂਜੇ ਅਤੇ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ। ਐੱਮ.ਏ. ਹਿਸਟਰੀ ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਖੁਸ਼ਦੀਪ ਕੌਰ ਅਤੇ ਨਵਰੂਪ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਕ੍ਰਮਵਾਰ ਦੂਜਾ ਅਤੇ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮ.ਏ. ਹਿਸਟਰੀ ਦੂਜੇ ਸਮੈਸਟਰ ਦੇ ਨਤੀਜਿਆਂ ਵਿੱਚ ਖੁਸ਼ਦੀਪ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਅਤੇ ਕਲਾਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨਵਰੂਪ ਨੇ 84.5 ਫੀਸਦੀ ਅੰਕ ਲੈ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥਾ ਅਤੇ ਕਲਾਸ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੁਮਿਤੀ ਨੇ 82.7 ਫੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਐੱਮ.ਏ. ਹਿਸਟਰੀ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਰਜਨੀ ਨੇ 80.18 ਫੀਸਦੀ ਅੰਕ ਲੈ ਕੇ ਕਲਾਸ ਵਿੱਚ ਪਹਿਲਾ, ਅਰਸ਼ਪ੍ਰੀਤ ਕੌਰ ਨੇ 73 ਫੀਸਦੀ ਅੰਕ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 70.37 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਖਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਮਾਰੀਆਂ ਮੱਲਾਂ
