ਹੁਸ਼ਿਆਰਪੁਰ- ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਈ ਗਈ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਕਬੱਡੀ ਟੀਮ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਚੈਂਪੀਅਨਸ਼ਿੱਪ ਵਿੱਚ ਤੀਜੇ ਸਥਾਨ ‘ਤੇ ਰਹਿ ਕੇ ਕਾਂਸੀ ਦਾ ਤਮਗਾ ਹਾਸਿਲ ਕੀਤਾ।
ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪਿ੍ਰੰ ਡਾ ਪਰਵਿੰਦਰ ਸਿੰਘ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ ਰਾਜ ਕੁਮਾਰ ਅਤੇ ਡਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਕਰਵਾਈ ਗਈ ਇਸ ਚੈਂਪੀਅਨਸ਼ਿੱਪ ਦੇ ਲੀਗ ਮੈਚਾਂ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸੰਥਥਾ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਟੀਮ ਨੇ ਤੀਜੇ ਸਥਾਨ ਲਈ ਪੰਜਾਬ ਯੂਨੀਵਰਸਿਟੀ ਦੀ ਟੀਮ ਨੂੰ 36-19 ਦੇ ਫਰਕ ਨਾਲ ਹਰਾ ਕੇ ਇੰਟਰ ਕਾਲਜ ਚੈਂਪੀਅਨਸ਼ਿੱਪ ਵਿੱਚ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ ਹੈ। ਇਸ ਮੌਕੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਸਮੇਤ ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵੀ ਕਾਲਜ ਦੀ ਕਬੱਡੀ ਟੀਮ ਨੇ ਖਿਡਾਰੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
ਖਾਲਸਾ ਕਾਲਜ ਮਾਹਿਲਪੁਰ ਦੀ ਕਬੱਡੀ ਟੀਮ ਨੇ ਇੰਟਰ ਕਾਲਜ ਚੈਂਪੀਅਨਸ਼ਿੱਪ ਵਿੱਚ ਕਾਂਸੀ ਦੇ ਤਮਗੇ ਨਾਲ ਤੀਜਾ ਸਥਾਨ ਹਾਸਿਲ ਕੀਤਾ
