ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟੀਗ੍ਰੇਟਿਡ ਡਿਗਰੀ ਕੋਰਸ ਬੀ.ਐੱਸ.ਸੀ. ਬੀ.ਐੱਡ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਬੀ.ਐੱਡ. ਦੂਜੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਉੱਜਵਲਦੀਪ ਕੌਰ ਨੇ 84.25 ਫ਼ੀਸਦੀ ਅੰਕ ਲੈ ਕੇ ਕਲਾਸ ਵਿੱਚ ਪਹਿਲਾ ਸਥਾਨ, ਬੰਸ਼ਿਕਾ ਚੌਧਰੀ ਨੇ 81.87 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਨੈਨਸੀ ਦੇਵੀ ਨੇ 81.12 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।