ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਤਿੰਨ ਸਾਲਾ ਡਿਗਰੀ ਕੋਰਸ ਬੀ.ਐੱਸ.ਸੀ. ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. ਪਹਿਲੇ ਸਮੈਸਟਰ ਦੇ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਕੋਮਲ ਦੇਵੀ ਨੇ 8.79 ਐਸਜੀਪੀਏ ਅੰਕ ਲੈ ਕੇ ਪਹਿਲਾ, ਸ਼ਿਵਾਨੀ ਨੇ 8.42 ਐਸਜੀਪੀਏ ਅੰਕ ਲੈ ਕੇ ਦੂਜਾ ਅਤੇ ਜਸ਼ਨਦੀਪ ਕੌਰ ਨੇ 8 ਐਸਜੀਪੀਸੀਏ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਚੰਗੇ ਅੰਕ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
ਖ਼ਾਲਸਾ ਕਾਲਜ ਦਾ ਬੀਐੱਸਸੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
