ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਵਲੋਂ ਪੰਜਾਬ ’ਵਰਸਿਟੀ ਦੇ ਨਤੀਜੇ ’ਚ ਲਗਾਤਾਰ ਮੱਲਾਂ ਮਾਰੀਆਂ ਜਾ ਰਹੀਆਂ ਹਨ। ਕਾਲਜ ਦੀ ਐੱਮ.ਐੱਸ.ਸੀ. ਗਣਿਤ ਦੀ ਵਿਦਿਆਰਥਣ ਮਧੂ ਬਾਲਾ ਦੂਜੇ ਸਾਲ ਦੇ ਨਤੀਜੇ ਵਿਚ ਗੋਲਡ ਮੈਡਲਿਸਟ ਬਣੀ ਹੈ।
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਐੱਮ.ਐੱਸ.ਸੀ. ਕਮਿਸਟਰੀ ਦੂਜੇ ਭਾਗ ਦੀ ਵਿਦਿਆਰਥਣ ਮਧੂ ਬਾਲਾ ਨੇ ਪੰਜਾਬ ’ਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 92.15 ਫੀਸਦੀ ਅੰਕ ਹਾਸਿਲ ਕਰਕੇ ਪੰਜਾਬ ’ਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲਿਸਟ ਬਣਨ ਦਾ ਮਾਣ ਹਾਸਿਲ ਕੀਤਾ ਹੈ।
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਵਿਦਿਆਰਥਣ ਮਧੂ ਬਾਲਾ ਨੇ ਆਪਣੀ ਇਸ ਪ੍ਰਾਪਤੀ ਨਾਲ ਕਾਲਜ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥਣ ਦੀ ਸਮਰਪਣ ਭਾਵਨਾ ਸਦਕਾ ਸੰਭਵ ਹੋਈ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਵਿਦਿਆਰਥਣ ਮਧੂ ਬਾਲਾ, ਉਸਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
