ਸੰਗਰੂਰ, 05 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਅੱਜ ਖਤਮ ਹੋ ਗਈਆਂ ਹਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਮਾਪਤੀ ਉਪਰੰਤ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 3 ਪੜਾਵਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਸੱਤਵੇਂ ਦਿਨ ਰਾਜਬੀਰ ਸਿੰਘ ਭੰਗੂ ਅਸਿਸਟੈਂਟ ਕਮਿਸ਼ਨਰ (ਜਨਰਲ) ਅਤੇ ਸਤੀਸ਼ ਚੰਦਰ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਵਿਸ਼ੇਸ਼ ਤੌਰ 'ਤੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਪਹੁੰਚੇ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ। ਉਨ੍ਹਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅੱਜ ਗੇਮ ਕਬੱਡੀ ਸਰਕਲ ਸਟਾਇਲ (ਅੰ: 17) ਲੜਕੇ ਦੇ ਹੋਏ ਮੁਕਾਬਲਿਆਂ ਦੌਰਾਨ ਲਹਿਰਾਗਾਗਾ ਏ ਦੀ ਟੀਮ ਨੇ ਪਹਿਲਾ, ਭਵਾਨੀਗੜ੍ਹ ਬੀ ਦੀ ਟੀਮ ਨੇ ਦੂਸਰਾ ਅਤੇ ਸੰਗਰੂਰ ਬੀ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਗੇਮ ਬਾਸਕਿਟਬਾਲ ਅੰ: 14 (ਲੜਕੇ) ਦੇ ਹੋਏ ਮੁਕਾਬਲੇ ਦੌਰਾਨ ਵਾਰ ਹੀਰੋਜ਼ ਸਟੇਡੀਅਮ ਦੀ ਟੀਮ ਨੇ ਪਹਿਲਾ, ਪਿੰਡ ਦਿੜ੍ਹਬਾ ਦੀ ਟੀਮ ਨੇ ਦੂਸਰਾ, ਪਿੰਡ ਭੁਟਾਲ ਕਲਾਂ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਗੇਮ ਬਾਸਕਿਟਬਾਲ ਅੰ:17 (ਲੜਕੇ) ਦੇ ਹੋਏ ਮੁਕਾਬਲੇ ਦੌਰਾਨ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਪਹਿਲਾ ਅਤੇ ਪਿੰਡ ਭੁਟਾਲ ਕਲਾਂ ਦੀ ਟੀਮ ਨੇ ਦੂਸਰਾ ਅਤੇ ਪਿੰਡ ਨਾਗਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
