ਸੰਗਰੂਰ, 29 ਸਤੰਬਰ:- ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-04)-2026 ਅਧੀਨ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ ਕੁੱਲ 39 ਵੱਖ-ਵੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤੇ ਇਹਨਾਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਖੇਡ ਫੁੱਟਬਾਲ, ਚੈੱਸ, ਆਰਚਰੀ, ਲਾਅਨ ਟੈਨਿਸ, (ਲੜਕੇ/ਲੜਕੀਆਂ) ਦਾ ਅੱਜ ਆਗਾਜ਼ ਕੀਤਾ ਗਿਆ।
ਇਸ ਵਿਸ਼ੇਸ਼ ਮੌਕੇ ਸ੍ਰੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋ ਗੇਮ ਚੈੱਸ ਦਾ ਉਦਘਾਟਨ ਕੀਤਾ ਗਿਆ ਜੋ ਕਿ ਅਗਰਵਾਲ ਧਰਮਸ਼ਾਲ, ਸੁਨਾਮੀ ਗੇਟ, ਨੇੜੇ ਵੱਡਾ ਚੌਕ, ਸੰਗਰੂਰ ਵਿਖੇ ਕਰਵਾਈ ਜਾ ਰਹੀ ਹੈ। ਗੇਮ ਆਰਚਰੀ ਜੀ.ਸੀ.ਐੱਮ. ਕਾਨਵੈਂਟ ਸਕੂਲ, ਦਿੜਬਾ ਵਿਖੇ ਅਤੇ ਫੁੱਟਬਾਲ ਗੇਮ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਸ੍ਰੀ ਮਸਤੂਆਣਾ ਸਾਹਿਬ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ।
ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਨੂੰ ਸ਼ੁਭ ਇਛਾਵਾਂ ਦਿੱਤੀਆਂ ਗਈਆਂ ਅਤੇ ਖੇਡ ਭਾਵਨਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸ਼ਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਵੀ ਹੈ।
ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਗੇਮ ਫੁਟਬਾਲ: ਅੰ: 14 (ਲੜਕੀਆਂ) ਦੇ ਹੋਏ ਸੈਮੀਫਾਈਨਲ ਮੁਕਾਬਲਿਆਂ ਦੌਰਾਨ ਸੁਨਾਮ ਏ ਦੀ ਟੀਮ ਨੇ ਸੁਨਾਮ ਬੀ ਦੀ ਟੀਮ ਨੂੰ 3 ਅੰਕਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚੀ ਅਤੇ ਇਸ ਦੇ ਨਾਲ ਹੀ ਅੰ:17 (ਲੜਕੀਆਂ) ਦੇ ਕੁਆਰਟਰਫਾਈਨਲ ਮੁਕਾਬਲੇ ਦੌਰਾਨ ਸੁਨਾਮ-ਏ ਦੀ ਟੀਮ ਅਨਦਾਣਾ ਦੀ ਟੀਮ ਨੂੰ ਹਰਾ ਕੇ ਫਾਈਨਲ ਮੁਕਾਬਲੇ ਵਿੱਚ ਪਹੁੰਚ ਚੁੱਕੀ ਹੈ।
