ਹਰੋਲੀ/ਊਨਾ, 14 ਅਕਤੂਬਰ (ਰਾਜਵੀਰ ਚੋਪੜਾ):- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਅਤੇ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਦਮਪੁਰ ਵਿਖੇ ਕਰਵਾਏ ਗਏ ਡਰੋਨ ਸ਼ੋਅ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਰਤੀ ਨਾਲ ਹੋਈ।

ਇਸ ਮੌਕੇ ਸਾਰਾ ਪੰਡਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਰਤੀ ਦੇ ਭਗਤੀ-ਰੰਗ ਵਿੱਚ ਰੰਗਿਆ ਗਿਆ। ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਸਲਾਹਕਾਰ ਸ੍ਰੀ ਦੀਪਕ ਬਾਲੀ ਜੀ ਦਿਨ-ਰਾਤ ਮਿਹਨਤ ਕਰਕੇ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾ ਰਹੇ ਹਨ। ਸ੍ਰੀ ਦੀਪਕ ਬਾਲੀ ਜੀ ਦੀ ਮਿਹਨਤ ਅਤੇ ਸਮਰਪਣ ਸ਼ਲਾਘਾਯੋਗ ਹੈ।

ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਜੀ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।

ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਦੀਪਕ ਸਿੰਘ, ਸਤਪਾਲ ਸਿੰਘ ਅਤੇ ਪ੍ਰੀਤਮ ਸਿੰਘ ਹਾਜ਼ਰ ਸਨ।