ਹਰੋਲੀ/ਊਨਾ, 16 ਨਵੰਬਰ (ਰਾਜਵੀਰ ਚੋਪੜਾ):- ਦੁਨੀਆਂ ਦੇ ਕੋਨੇ-ਕੋਨੇ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਦਿਨ-ਰਾਤ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਦਾ ਪ੍ਰਚਾਰ-ਪ੍ਰਸਾਰ ਕਰ ਰਹੇ ਹਨ।
ਇਸੇ ਲੜੀ ਤਹਿਤ ਪਿੰਡ ਮਨਸੂਰਪੁਰ ਬਡਾਲਾ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਨੇ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ਵਿੱਚ ਸੰਗਤਾਂ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰਨ ਲਈ ਪਹੁੰਚੀਆਂ।
ਇਸ ਮੌਕੇ ਸੰਗਤਾਂ ਵੱਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਲਈ ਸੇਵਾ ਭੇਟ ਕੀਤੀ ਗਈ। ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮਨਸੂਰਪੁਰ ਬਡਾਲਾ ਦੇ ਸਮੂਹ ਨੌਜਵਾਨਾਂ ਦੇ ਸਹਿਯੋਗ ਸਦਕਾ ਪ੍ਰੋਗਰਾਮ ਨਿਰਵਿਘਨਤਾ ਸਹਿਤ ਸੰਪੰਨ ਹੋਇਆ। ਨੌਜਵਾਨਾਂ ਦਾ ਗੁਰੂ ਸਾਹਿਬ ਪ੍ਰਤੀ ਅਥਾਹ ਪ੍ਰੇਮ ਅਤੇ ਸ਼ਰਧਾ ਸ਼ਲਾਘਾਯੋਗ ਹੈ।
ਇਸ ਮੌਕੇ ਪ੍ਰਧਾਨ ਗੁਰਪ੍ਰੀਤ ਕੁਮਾਰ ਗੋਪੀ, ਕੈਸ਼ੀਅਰ ਹਰਕ੍ਰਿਸ਼ਨ ਕੁਮਾਰ, ਸੂਰਜ, ਸਰਪੰਚ ਜਸਵੀਰ ਸਿੰਘ, ਸੁਰਜੀਤ ਸਿੰਘ ਏਐਸਆਈ, ਪੰਚ ਮਨਜੀਤ ਸਿੰਘ, ਕਰਨਵੀਰ ਸਿੰਘ ਧਾਮੀ, ਕਮਲਜੀਤ ਸਿੰਘ ਸੰਘਾ ਅਤੇ ਪ੍ਰਧਾਨ ਬਿੰਦਰ ਹਾਜ਼ਰ ਸਨ।
