ਨਵਾਂਸ਼ਹਿਰ - ਭਾਸ਼ਾ ਵਿਭਾਗ, ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 01 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਕਲਾਸ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ।           
ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 23, ਵਿਖੇ ਕਿਸੇ ਵੀ ਕੰਮ ਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਭਰਨ ਦੀ ਮਿਤੀ 05-06-2024 ਤੋਂ 30-06-2024 ਹੈ। ਹੋਰ ਜਾਣਕਾਰੀ ਲਈ (84376-26373) ਸੰਪਰਕ ਕੀਤਾ ਜਾ ਸਕਦਾ ਹੈ।