ਨਵਾਂਸ਼ਹਿਰ (ਦੇਸ ਰਾਜ ਬਾਲੀ):- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਦਾ ਗਿਆਰਵਾਂ ਸਮਾਗਮ ਉਸਮਾਨਪੁਰ ਦੇ ਸਕੂਲ ਗਰਾਊਂਡ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਿੰਘ ਸਭਾ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਬੜੀ ਚੜ੍ਹਦੀ ਕਲਾ ਅਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

ਸਕੂਲ ਦੀਆਂ ਵਿਦਿਆਰਥਣਾਂ ਹਰਨੀਤ ਕੌਰ ਅਤੇ ਨਵਪ੍ਰੀਤ ਕੌਰ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਨਛੱਤਰ ਸਿੰਘ ਦੇ ਜਥੇ ਨੇ ਮਧੁਰ ਆਵਾਜ਼ ਵਿੱਚ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਦੇ ਮਨ ਮੋਹ ਲਏ। ਸੰਗਤਾਂ ਨੇ ਜਥੇ ਵੱਲੋਂ ਗਾਏ ਗਏ ਸ਼ਬਦਾਂ ਨਾਲ ਸੁਰ ਮਿਲਾ ਕੇ ਕੀਰਤਨ ਦਾ ਖੂਬ ਆਨੰਦ ਮਾਣਿਆ।

ਇਸ ਤੋਂ ਬਾਅਦ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਨਾਨਕ ਸਾਹਿਬ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਵੱਲੋਂ ਬਖ਼ਸ਼ੇ ਉਪਦੇਸ਼ਾਂ ਦਾ ਵਿਸਥਾਰ ਨਾਲ ਵਰਣਨ ਕੀਤਾ। ਉਨ੍ਹਾਂ ਨੇ ਮੌਜੂਦਾ ਹਾਲਾਤਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਨਾਨਕ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਰਾਹੀਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਨਾਲ ਸੰਗਤਾਂ ਵਿੱਚ ਜਾਗਰੂਕਤਾ ਵਧੀ ਹੈ ਅਤੇ ਨੌਜਵਾਨ ਵੀ ਪ੍ਰੇਰਿਤ ਹੋ ਕੇ ਆਪਣੇ ਵਿਰਸੇ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਹਰ ਸਾਲ ਦੀ ਤਰ੍ਹਾਂ 14, 15 ਅਤੇ 16 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋਣ ਵਾਲੇ ਮਹਾਨ ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।

ਸਮਾਗਮ ਦਾ ਮੰਚ ਸੰਚਾਲਨ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਨੇ ਕੀਤਾ। ਇਸ ਮੌਕੇ ਕੀਰਤਨੀ ਜਥੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

ਅੱਜ ਦੇ ਸਮਾਗਮ ਦੌਰਾਨ ਪ੍ਰਧਾਨ ਹਰਮਿੰਦਰ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ, ਦਿਲਬਾਗ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਸਰਵਨ ਸਿੰਘ, ਹਿੰਮਤ ਸਿੰਘ, ਜੋਗਾ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਦਿਆਲ ਸਿੰਘ, ਜਗਦੀਪ ਸਿੰਘ ਅਤੇ ਭਾਈ ਸੇਵਾ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਸਤਨਾਮ ਸਿੰਘ ਜਲਵਾਹਾ, ਊਧਮ ਸਿੰਘ ਗੋਬਿੰਦਪੁਰ, ਦਿਲਬਾਗ ਸਿੰਘ ਰਾਹੋਂ, ਸੁਰਿੰਦਰ ਸਿੰਘ ਸੋਇਤਾ, ਮਹਿੰਦਰਪਾਲ ਸਿੰਘ ਜਲਵਾਹਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਸਤਬੀਰ ਸਿੰਘ ਗੋਨੀ, ਨੰਬਰਦਾਰ ਸਵਰਨ ਸਿੰਘ ਅਤੇ ਸੁਸਾਇਟੀ ਵੱਲੋਂ ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਲਵਿੰਦਰ ਸਿੰਘ ਕਰਿਆਮ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਬਲਦੇਵ ਸਿੰਘ, ਰਮਣੀਕ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਰਾਮਪਾਲ ਰਾਏ, ਬਖ਼ਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਨਵਦੀਪ ਸਿੰਘ ਅਤੇ ਜਥੇਦਾਰ ਧਿਆਨ ਸਿੰਘ ਸਮੇਤ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।