ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਰੈੱਡ ਰਿਬਨ ਤੇ ਨਾਕੋ ਵਲੋਂ ‘ਨਸ਼ਾ ਮੁਕਤ ਸਮਾਜ ਬਣਾਉਣ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਜਿਸ ਵਿਚਤ ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਲੈਕਚਰ ਦੌਰਾਨ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਨਸ਼ਿਆਂ ਦਜੀ ਸਮੱਸਿਆ ਸਮਾਜ ਲਈ ਵੱਡੀ ਚੁਣੌਤੀ ਬਣ ਗਈ ਹੈ।
ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ ਕਿਉਂਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਨਾਲ ਖੁੱਲ੍ਹੇ ਰੂਪ ਵਿਚ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅਗਰ ਪ੍ਰਸ਼ਾਸਨ ਅਤੇ ਵਿਦਿਆਰਥੀ ਇਕ ਦੂਜੇ ਨਾਲ ਸਾਂਝੇ ਤੌਰ ’ਤੇ ਇਹੋ ਜਿਹੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਕਦਮ ਚੁੱਕਣਗੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾ ਸਕਾਂਗੇ।
ਉਨ੍ਹਾਂ ਨੇ ਵੱਖ-ਵੱਖ ਪਿੰਡਾਂ ’ਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਦੱਸਿਆ ਕਿ ਅਜਿਹੀਆਂ ਸਮੱਸਿਆਵਾਂ ਸਾਡੇ ਸਮਾਜ ਨੂੰ ਗੰਧਲਾ ਬਣਾ ਰਹੀਆਂ ਹਨ। ਉਨ੍ਹਾਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਸਟਾਫ਼ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਇਸ ਮੌਕੇ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਮੁੱਖ ਬੁਲਾਰੇ ਦਾ ਸਵਾਗਤ ਅਤੇ ਡਾ. ਜਾਨਕੀ ਅਗਰਵਾਲ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਅਰਵਿੰਦਰ ਕੌਰ ਕੋਆਰਡੀਨੇਟਰ ਰੈੱਡ ਰਿਬਨ ਕਮੇਟੀ, ਡਾ. ਮੁਕੇਸ਼ ਸ਼ਰਮਾ, ਡਾ. ਹਰਵਿੰਦਰ ਕੌਰ ਤੇ ਹੋਰ ਹਾਜ਼ਰ ਹੋਏ। ਸਟੇਜ ਦੀ ਜ਼ਿੰਮੇਵਾਰੀ ਡਾ. ਕੰਵਲਜੀਤ ਕੌਰ ਨੇ ਬਾਖੂਬੀ ਨਿਭਾਈ।
ਖ਼ਾਲਸਾ ਕਾਲਜ ਵਿਖੇ ਨਸ਼ਾ ਮੁਕਤ ਸਮਾਜ ਬਣਾਉਣ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ਤੇ ਲੈਕਚਰ ਕਰਵਾਇਆ
