ਘੜੂੰਆਂ, 30 ਜਨਵਰੀ:- ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੀ ਕੜੀ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਦੇਖ ਰੇਖ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ ਗਿਆ।
ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਕੀਤੀ। ਇਸ ਮੌਕੇ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਠੀਕ ਹੋਣ ਵਾਲੀ ਬਿਮਾਰੀ ਹੈ ਅਤੇ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਸ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਸਮਾਜ ਵਿੱਚ ਮੌਜੂਦ ਭਰਮਾਂ ਤੋਂ ਦੂਰ ਰਹਿਆ ਜਾਵੇ।
ਇਸ ਮੌਕੇ ਓ.ਪੀ.ਡੀ ਵਿੱਚ ਆਏ ਮਰੀਜ਼ਾਂ ਨੂੰ ਵੀ ਕੁਸ਼ਟ ਰੋਗ ਬਾਰੇ ਦੱਸਿਆ ਗਿਆ ਅਤੇ ਰੋਗ ਦੀ ਪਛਾਣ, ਇਲਾਜ ਅਤੇ ਰੋਕਥਾਮ ਸੰਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।
ਇਸ ਅਵਸਰ ’ਤੇ ਮੈਡੀਕਲ ਅਫ਼ਸਰ ਡਾ. ਸਰੋਜ ਅਤੇ ਡਾ. ਰਾਹੁਲ, ਸਟਾਫ ਨਰਸ ਅਮਨਿੰਦਰ ਕੌਰ, ਫਾਰਮੇਸੀ ਅਫ਼ਸਰ ਦਿਵਿਆ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ, ਜਿਨ੍ਹਾਂ ਵੱਲੋਂ ਇਸ ਜਾਗਰੂਕਤਾ ਗਤੀਵਿਧੀ ਨੂੰ ਸਫਲ ਬਣਾਇਆ ਗਿਆ।