ਮਾਹਿਲਪੁਰ 26 ਮਾਰਚ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ ਪਵਨਦੀਪ ਚੀਮਾ ਨੇ ਦੱਸਿਆ ਕਿ ਐਮਏ ਇੰਗਲਿਸ਼ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਵਿਦਿਆਰਥਣ ਪਰਮਿੰਦਰ ਕੌਰ ਨੇ 67 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
 ਉਨ੍ਹਾਂ ਦੱਸਿਆ ਕਿ ਵਿਦਿਆਰਥੀਣ ਰੀਤੀਕਾ ਨੇ 61 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਵਿਦਿਆਰਥਣ ਨੇਹਾ ਨੇ 60 ਫੀਸਦੀ ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਜਮਾਤ ਦੇ ਹੋਰ ਵਿਦਿਆਰਥੀਆਂ ਦਾ ਨਤੀਜਾ ਵੀ ਸੋ ਫੀਸਦੀ ਰਿਹਾ ਹੈ। ਇਸ ਮੌਕੇ ਇੰਗਲਿਸ਼ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਇਨ੍ਹਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਤੇ ਮੁਬਾਰਕਬਾਦ ਦਿੱਤੀ।।