ਮਾਹਿਲਪੁਰ 23 ਮਾਰਚ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਹਿੰਦੀ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਹਿੰਦੀ ਵਿਭਾਗ ਦੇ ਮੁੱਖੀ ਲੈਫਟੀਨੈਂਟ ਡਾ ਦੀਪਕ ਨੇ ਦੱਸਿਆ ਕਿ ਐਮਏ ਹਿੰਦੀ ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥੀ ਸਾਗਰ ਧਰੋਚ ਨੇ 79.7 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। 
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੁਮਿਤਾ ਕੁਮਾਰੀ ਨੇ 71.5 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਕਾਜਲ ਨੇ 66.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਿੰਦੀ ਵਿਭਾਗ ਦੇ ਹੋਰ ਅਧਿਆਪਕਾਂ ਡਾ ਪਰਵਿੰਦਰ ਕੌਰ ਅਤੇ ਪ੍ਰੋਫੈਸਰ ਨੈਨਸੀ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।