ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪਿੰਡ ਹਕੂਮਤਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਮੈਡਮ ਰੁਪਿੰਦਰ ਕੌਰ ਨੇ ਪਦ-ਉਨਤ ਹੋਣ ਉਪਰੰਤ ਸਾਇੰਸ ਮਿਸਟ੍ਰੈੱਸ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਅਹੁਦਾ ਸੰਭਾਲਣ ’ਤੇ ਸਕੂਲ ਦੇ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਮੈਡਮ ਰੁਪਿੰਦਰ ਕੌਰ ਦਸੂਹਾ ਤਹਿਸੀਲ ਵਿਖੇ ਸੇਵਾਵਾਂ ਨਿਭਾ ਰਹੇ ਸਨ। ਬੀਤੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਸਾਇੰਸ ਵਿਸ਼ੇ ਵਿੱਚ ਮਾਸਟਰ ਕਾਡਰ ਲਈ ਤਰੱਕੀ ਦਿੱਤੀ ਗਈ। ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਮੈਡਮ ਰੁਪਿੰਦਰ ਕੌਰ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਹਕੂਮਤਪੁਰ ਅਤੇ ਸਰਕਾਰੀ ਮਿਡਲ ਸਕੂਲ ਹਕੂਮਤਪੁਰ ਦੇ ਸਟਾਫ ਮੈਂਬਰ ਹਾਜ਼ਰ ਸਨ। ਮੈਡਮ ਦੇ ਅਹੁਦਾ ਸੰਭਾਲਣ ਮੌਕੇ ਮੈਡਮ ਡਾ. ਗੁਰਪ੍ਰੀਤ ਕੌਰ, ਨਰਿੰਦਰ ਅਜਨੋਹਾ, ਪ੍ਰਿਤਪਾਲ ਸਿੰਘ, ਬਲਜੀਤ ਸਿੰਘ, ਹਰਿੰਦਰਪਾਲ ਕੌਰ, ਓਂਕਾਰ ਸਿੰਘ, ਪਰਵੇਸ਼ ਕੁਮਾਰ, ਮੈਡਮ ਮਨਦੀਪ ਸਿੱਧੂ, ਮੈਡਮ ਮੀਨੂ ਬਾਲਾ, ਮਨਜੀਤ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।