ਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੇ ਪੰਜਾਬ ਦੀ ਸਿਆਸਤ ਦਾ ਨਕਸ਼ਾ ਹੀ ਬਦਲ ਦਿੱਤਾ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਬਲਾਚੌਰ ਹਲਕਾ ਸਿਆਸੀ ਚਰਚਾ ਦਾ ਕੇਂਦਰ ਬਣ ਗਿਆ ਹੈ।

ਹਲਕਾ ਇੰਚਾਰਜ ਬਲਾਚੌਰ ਹਨੀ ਟੌਂਸਾ ਨੇ ਗੱਠਜੋੜ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਆਗਾਜ਼ ਕਰਾਰ ਦਿੰਦਿਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਮੇਂ ਦੀ ਲੋੜ ਸੀ ਅਤੇ ਪੰਜਾਬ ਦੇ ਲੋਕ ਇਸ ਗੱਠਜੋੜ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।

ਹਨੀ ਟੌਂਸਾ ਨੇ ਕਿਹਾ ਕਿ ਹੁਣ ਬਲਾਚੌਰ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਵਰਕਰ ਇੱਕ ਮੰਚ ’ਤੇ ਆ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਹਲਕੇ ਦੇ ਵਿਕਾਸ ਲਈ ਸਾਂਝੀ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਗੱਠਜੋੜ ਨਾਲ ਜਿੱਥੇ ਜਥੇਬੰਦੀ ਨੂੰ ਨਵੀਂ ਤਾਕਤ ਮਿਲੇਗੀ, ਉੱਥੇ ਹੀ ਵਿਰੋਧੀਆਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ।

ਗੱਠਜੋੜ ਦੇ ਐਲਾਨ ਨਾਲ ਬਲਾਚੌਰ ਦੇ ਵਰਕਰਾਂ ਵਿੱਚ ਜੋਸ਼ ਚਰਮ ’ਤੇ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।