ਹਰੋਲੀ/ਊਨਾ, 18 ਜੂਨ (ਰਾਜਵੀਰ ਚੋਪੜਾ):- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪ੍ਰਬੰਧਕ ਕਮੇਟੀ ਦੀ ਮੀਟਿੰਗ ਬਾਬਾ ਕੇਵਲ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਵਰਨਿੰਗ ਬਾਡੀ ਅਤੇ ਜਨਰਲ ਬਾਡੀ ਦੇ ਮੈਂਬਰਾਂ ਨੇ ਪਹੁੰਚ ਕੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀਆਂ ਕਾਰ ਸੇਵਾਵਾਂ ਸਬੰਧੀ ਵੀ ਕਮੇਟੀ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਦਿੱਤੇ ਗਏ।
ਬਾਬਾ ਕੇਵਲ ਸਿੰਘ ਜੀ ਨੇ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਰੇ ਕਮੇਟੀ ਮੈਂਬਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਬਹੁਤ ਹੀ ਵੱਡੇ ਪੱਧਰ ’ਤੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਪੂਰੇ ਭਾਰਤ ਅਤੇ ਵਿਦੇਸ਼ਾਂ ਤੋਂ ਸੰਗਤਾਂ ਪਹੁੰਚਣਗੀਆਂ। ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਕਮੇਟੀ ਮੈਂਬਰ ਤਨਦੇਹੀ ਨਾਲ ਆਪਣੀ ਸੇਵਾ ਨਿਭਾਉਣ ਲਈ ਵਚਨਬੱਧ ਹਨ।
ਇਸ ਮੌਕੇ ਬਾਬਾ ਨਰੇਸ਼ ਸਿੰਘ ਜੀ ਵੱਲੋਂ ਗੁਰੂ ਘਰ ਦੀਆਂ ਚੱਲ ਰਹੀਆਂ ਕਾਰ ਸੇਵਾਵਾਂ ਅਤੇ ਅੱਜ ਤੱਕ ਗੁਰੂ ਘਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਗਈਆਂ ਉਪਲਬਧੀਆਂ ਬਾਰੇ ਕਮੇਟੀ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਮੀਟਿੰਗ ਵਿੱਚ ਬਾਬਾ ਕੇਵਲ ਸਿੰਘ ਜੀ, ਮੱਖਣ ਸਿੰਘ ਵਾਹਿਦਪੁਰੀ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਡਾ. ਹਰਭਜਨ ਸਿੰਘ (ਕੈਸ਼ੀਅਰ), ਸਤਪਾਲ ਸਿੰਘ, ਚੌਧਰੀ ਜੀਤ ਸਿੰਘ, ਬਿੰਦਰ ਸਿੰਘ, ਪ੍ਰੇਮ ਸਿੰਘ ਲੀਲ, ਕੁਲਵੰਤ ਭੂਨੋ, ਕੈਪਟਨ ਸੰਤੋਖ ਸਿੰਘ, ਸੁਰਿੰਦਰ ਸਿੰਘ ਖੁਰਾਲਗੜ੍ਹ ਸਾਹਿਬ, ਵਿਜੇ ਕੁਮਾਰ ਬੀਟਣ, ਤਰਸੇਮ ਲਾਲ ਭੱਟੀ, ਮਨਜੀਤ ਸਿੰਘ ਤਾਰਾਗੜ੍ਹ, ਡਾ. ਜਸਬੀਰ ਵਿੱਕੀ, ਸੰਜੀਵ ਕੁਮਾਰ, ਕੁਲਦੀਪ ਸਿੰਘ ਬੱਸੀ, ਬਲਜੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਮਹਿੰਗਾ ਸਿੰਘ ਜਗਰਾਉਂ, ਬਗੀਚਾ ਸਿੰਘ ਸਹੂੰਗੜਾ, ਪ੍ਰੇਮ ਸਿੰਘ ਲੋਹਟ, ਅਜੀਤ ਸਿੰਘ ਅਤੇ ਬਾਬਾ ਜਗੀਰ ਸਿੰਘ ਹਾਜ਼ਰ ਸਨ।