ਬਲਟਾਣਾ:- ਅੱਜ ਸ੍ਰੀ ਮਾਤਾ ਮਨਸਾ ਦੇਵੀ ਸੇਵਾ ਦਲ, ਗੋਵਿੰਦ ਵਿਹਾਰ, ਬਲਟਾਣਾ ਦੀ ਮੀਟਿੰਗ ਹੋਈ। ਮੰਡਲ ਪ੍ਰਧਾਨ ਸ੍ਰੀ ਪ੍ਰਵੀਨ ਮਿੱਤਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡਲ ਵੱਲੋਂ ਮਾਤਾ ਰਾਣੀ ਦਾ ਵਿਸ਼ਾਲ ਭੰਡਾਰਾ ਅਤੇ ਸ਼ਾਨਦਾਰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 23 ਨਵੰਬਰ, ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਮਾਤਾ ਰਾਣੀ ਦੀ ਜੋਤ ਮਾਤਾ ਮਨਸਾ ਦੇਵੀ ਮੰਦਰ ਤੋਂ ਲਿਆਂਦੀ ਜਾਵੇਗੀ। ਇਸ ਤੋਂ ਬਾਅਦ ਸ਼ਾਮ 7 ਵਜੇ ਭੰਡਾਰਾ ਸ਼ੁਰੂ ਹੋਵੇਗਾ ਅਤੇ ਰਾਤ 8:30 ਵਜੇ ਮਾਤਾ ਰਾਣੀ ਦੀ ਜੋਤ ਪ੍ਰਚੰਡ ਕੀਤੀ ਜਾਵੇਗੀ। ਇਸ ਉਪਰੰਤ ਕਵੀ ਕਮਲ ਕਿਸ਼ੋਰ ਪਾਰਟੀ ਵੱਲੋਂ ਸਾਰੀ ਰਾਤ ਮਾਤਾ ਰਾਣੀ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਮਾਤਾ ਰਾਣੀ ਦਾ ਸ਼ਾਨਦਾਰ ਦਰਬਾਰ ਵੀ ਸਜਾਇਆ ਜਾਵੇਗਾ।