ਪਟਿਆਲਾ:- ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ  5 ਕਿਲੋਮੀਟਰ ਦੌੜ ਦੇ ਪੋਸਟਰ ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਜੀ ਨੇ ਰਲੀਜ਼ ਕੀਤੇ। ਇਸ ਮੌਕੇ ਵਿਸ਼ੇਸ਼ ਤੋਰ ਤੇ ਇੰਸਪੈਕਟਰ ਅਵਤਾਰ ਸਿੰਘ ਰੀਡਰ ਐਸ ਐਸ ਪੀ ਪਟਿਆਲਾ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ  ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਰਾਜ ਕੁਮਾਰ ਪਿੰਟੂ ਨੇ ਸ਼ਿਰਕਤ ਕੀਤੀ।
ਇਸ ਮੌਕੇ ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ 5 ਕਿਲੋਮੀਟਰ ਦੌੜ  ਦੇ ਵਿੱਚ ਪਟਿਆਲਾ ਪੁਲਿਸ ਵੱਲੋਂ ਵੱਧ ਚੜ੍ਹਕੇ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਖੇਡਾਂ ਹੀ ਨਿਰੋਏ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ। ਇਸ ਲਈ ਨੋਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਰੁਚੀ ਲੈਣੀ ਚਾਹੀਦੀ ਹੈ। ਇਸ ਨਾਲ ਉਹੋ ਨਸ਼ਿਆਂ ਤੋਂ ਵੀ ਦੂਰ ਰਹਿ ਸਕਦੇ ਹਨ। 
ਇਸ ਮੌਕੇ ਉਪਕਾਰ ਸਿੰਘ ਪ੍ਰਧਾਨ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਨੇ ਦੱਸਿਆ ਕਿ  ਯੁੱਧ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ 5 ਕਿਲੋਮੀਟਰ ਦੌੜ ਦੋਰਾਨ ਭਾਗ ਲੈਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਅਤੇ ਸਾਰੇ ਪ੍ਰਤੀਭਾਗੀਆਂ ਨੂੰ, ਮੈਡਲ, ਸਰਟੀਫਿਕੇਟ, ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।