ਐਸ ਏ ਐਸ ਨਗਰ, 11 ਅਕਤੂਬਰ - ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਆਪਣੇ ਵਾਰਡ ਨੰਬਰ 10 (ਫੇਜ਼ 7) ਵਿੱਚ ਸੜਕਾਂ ਅਤੇ ਪਾਰਕਿੰਗ ਖੇਤਰਾਂ ਦੇ ਕਾਰਪੇਟਿੰਗ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਕੁੱਲ 1.60 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ, ਜਿਸ ਵਿੱਚੋਂ 71 ਲੱਖ ਰੁਪਏ ਫੇਜ਼ 7 ਮਾਰਕੀਟ ਦੇ ਪਿੱਛੇ ਵਾਲੀਆਂ ਸੜਕਾਂ ਤੇ ਖਰਚੇ ਜਾਣਗੇ, ਜਦਕਿ 90 ਲੱਖ ਰੁਪਏ ਫਰੰਟ ਸਾਈਡ ਪਾਰਕਿੰਗ ਖੇਤਰਾਂ ਦੇ ਸੁਧਾਰ ਤੇ ਲਗਾਏ ਜਾਣਗੇ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਖਾਸ ਤੌਰ ਤੇ ਉਹਨਾਂ ਸੜਕਾਂ ਅਤੇ ਪਾਰਕਿੰਗ ਸਥਾਨਾਂ ਲਈ ਸ਼ੁਰੂ ਕੀਤਾ ਗਿਆ ਹੈ ਜੋ ਕਾਫ਼ੀ ਸਮੇਂ ਤੋਂ ਖਰਾਬ ਹਾਲਤ ਵਿੱਚ ਸਨ।
ਉਹਨਾਂ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਹਰ ਵਿਕਾਸੀ ਪ੍ਰੋਜੈਕਟ ਦੀ ਗੁਣਵੱਤਾ ਤੇ ਸਮੇਂ-ਸਮੇਂ ਤੇ ਨਿਗਰਾਨੀ ਕੀਤੀ ਜਾਵੇ। ਉਹਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਹ ਖੁਦ ਵੀ ਨਿੱਜੀ ਤੌਰ ਤੇ ਕੰਮਾਂ ਦੀ ਨਿਗਰਾਨੀ ਕਰਣਗੇ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਫੇਜ਼ 7 ਦਾ ਹੀ ਨਹੀਂ, ਬਲਕਿ ਪੂਰੇ ਮੁਹਾਲੀ ਦਾ ਵਿਕਾਸ ਅਭਿਆਨ ਹੈ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਮੁਹਾਲੀ ਦੇ ਹਰ ਵਾਰਡ ਵਿੱਚ ਬਰਾਬਰ ਦਾ ਵਿਕਾਸ ਹੋਵੇ। ਸਾਰੇ ਵਾਰਡਾਂ ਵਿੱਚ ਇੱਕੋ ਜਿਹਾ ਧਿਆਨ ਦਿੱਤਾ ਜਾ ਰਿਹਾ ਹੈ, ਅਤੇ ਹਰ ਨਿਵਾਸੀ ਤੱਕ ਵਿਕਾਸ ਦੇ ਲਾਭ ਪਹੁੰਚਣਗੇ। ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਫਿਲਹਾਲ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਲੋੜੀਂਦਾ ਬਜਟ ਉਪਲਬਧ ਹੈ ਅਤੇ ਕਿਸੇ ਵੀ ਪ੍ਰੋਜੈਕਟ ਨੂੰ ਫੰਡਾਂ ਦੀ ਘਾਟ ਕਾਰਨ ਰੋਕਿਆ ਨਹੀਂ ਜਾਵੇਗਾ।
ਮੇਅਰ ਸਿੱਧੂ ਨੇ ਕਿਹਾ ਕਿ ਵਸਨੀਕਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਰਡ ਲਈ ਵੱਖਰੀ ਵਿਕਾਸ ਯੋਜਨਾ ਤਿਆਰ ਕੀਤੀ ਗਈ ਹੈ। ਜਿੱਥੇ ਵੀ ਲੋਕਾਂ ਨੇ ਸਮੱਸਿਆ ਦਰਸਾਈ ਹੈ, ਉਥੇ ਤੁਰੰਤ ਕਾਰਵਾਈ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਕਰਨ ਸਿੰਘ ਭੱਟੀ, ਆਰ. ਜੀ. ਸ਼ਰਮਾ, ਮਨਪ੍ਰੀਤ ਸਿੰਘ ਖੂਨਰ, ਮਹਿੰਦਰ ਸਿੰਘ ਪੂਰੀ, ਅਨਮੋਲ ਰਤਨ ਸਿੰਘ, ਬਲਬੀਰ ਸਿੰਘ ਸੋਮਲ, ਆਰ. ਪੀ. ਬੰਸਲ, ਬਲਬੀਰ ਸਿੰਘ, ਅੰਕਿਤ, ਪੰਕਜ, ਬਲਜੀਤ ਸਿੰਘ, ਵਿਜਿੰਦਰ ਸਿੰਘ, ਦੀਪਕ, ਸੁਰਜੀਤ ਸਿੰਘ, ਕੀਰਤੀ ਬੰਸਲ, ਹਰਸ਼ਦੀਪ ਸਿੰਘ, ਮਨਜੀਤ ਸਿੰਘ ਅਤੇ ਰਾਜ ਤੇਗ ਸਿੰਘ ਅਤੇ ਹੋਰ ਵਸਨੀਕ ਹਾਜ਼ਰ ਸਨ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਾਰਡ ਨੰਬਰ 10 ਵਿੱਚ ਸੜਕਾਂ ਅਤੇ ਪਾਰਕਿੰਗ ਖੇਤਰਾਂ ਦੇ ਕਾਰਪੇਟਿੰਗ ਦਾ ਕੰਮ ਆਰੰਭ
